Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
795
Pavan Ang 795 of 1430

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥

ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥

ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥

੧॥

ਤੇਰੇ ਗੁਣ ਗਾਵਾ ਦੇਹਿ ਬੁਝਾਈ ॥

ਜੈਸੇ ਸਚ ਮਹਿ ਰਹਉ ਰਜਾਈ ॥

੧॥

ਰਹਾਉ ॥

ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥

ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥

੨॥

ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥

ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥

੩॥

ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥

ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥

੪॥

੧॥

ਬਿਲਾਵਲੁ ਮਹਲਾ ੧ ॥

ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥

ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥

੧॥

ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥

ਕਉਣੁ ਜਾਣੈ ਪੀਰ ਪਰਾਈ ॥

ਹਮ ਨਾਹੀ ਚਿੰਤ ਪਰਾਈ ॥

੧॥

ਰਹਾਉ ॥

ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥

ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹਾਰੀ ॥

੨॥

ਸਿਖ ਮਤਿ ਸਭ ਬੁਧਿ ਤੁਮ੍ਹਾਰੀ ਮੰਦਿਰ ਛਾਵਾ ਤੇਰੇ ॥

ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥

੩॥

ਜੀਅ ਜੰਤ ਸਭਿ ਸਰਣਿ ਤੁਮ੍ਹਾਰੀ ਸਰਬ ਚਿੰਤ ਤੁਧੁ ਪਾਸੇ ॥

ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥

੪॥

੨॥

ਬਿਲਾਵਲੁ ਮਹਲਾ ੧ ॥

ਆਪੇ ਸਬਦੁ ਆਪੇ ਨੀਸਾਨੁ ॥

ਆਪੇ ਸੁਰਤਾ ਆਪੇ ਜਾਨੁ ॥

ਆਪੇ ਕਰਿ ਕਰਿ ਵੇਖੈ ਤਾਣੁ ॥

ਤੂ ਦਾਤਾ ਨਾਮੁ ਪਰਵਾਣੁ ॥

੧॥

SikhiAt.Net
795 ×