ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥
ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥
੪॥
੪॥
ਬਿਲਾਵਲੁ ਮਹਲਾ ੩ ॥
ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥
ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥
ਮੰਗਲੁ ਨਾਰੀ ਗਾਵਹਿ ਆਏ ॥
ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥
੧॥
ਹਉ ਤਿਨ ਬਲਿਹਾਰੈ ਜਿਨ੍ਹ ਹਰਿ ਮੰਨਿ ਵਸਾਏ ॥
ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥
੧॥
ਰਹਾਉ ॥
ਸਦਾ ਰੰਗਿ ਰਾਤੇ ਤੇਰੈ ਚਾਏ ॥
ਹਰਿ ਜੀਉ ਆਪਿ ਵਸੈ ਮਨਿ ਆਏ ॥
ਆਪੇ ਸੋਭਾ ਸਦ ਹੀ ਪਾਏ ॥
ਗੁਰਮੁਖਿ ਮੇਲੈ ਮੇਲਿ ਮਿਲਾਏ ॥
੨॥
ਗੁਰਮੁਖਿ ਰਾਤੇ ਸਬਦਿ ਰੰਗਾਏ ॥
ਨਿਜ ਘਰਿ ਵਾਸਾ ਹਰਿ ਗੁਣ ਗਾਏ ॥
ਰੰਗਿ ਚਲੂਲੈ ਹਰਿ ਰਸਿ ਭਾਏ ॥
ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥
੩॥
ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥
ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥
ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥
ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥
੪॥
੫॥
ਬਿਲਾਵਲੁ ਮਹਲਾ ੩ ॥
ਪੂਰੇ ਗੁਰ ਤੇ ਵਡਿਆਈ ਪਾਈ ॥
ਅਚਿੰਤ ਨਾਮੁ ਵਸਿਆ ਮਨਿ ਆਈ ॥
ਹਉਮੈ ਮਾਇਆ ਸਬਦਿ ਜਲਾਈ ॥
ਦਰਿ ਸਾਚੈ ਗੁਰ ਤੇ ਸੋਭਾ ਪਾਈ ॥
੧॥
ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥
ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥
੧॥
ਰਹਾਉ ॥
ਮਨ ਕੀ ਪਰਤੀਤਿ ਮਨ ਤੇ ਪਾਈ ॥
ਪੂਰੇ ਗੁਰ ਤੇ ਸਬਦਿ ਬੁਝਾਈ ॥
ਜੀਵਣ ਮਰਣੁ ਕੋ ਸਮਸਰਿ ਵੇਖੈ ॥
ਬਹੁੜਿ ਨ ਮਰੈ ਨਾ ਜਮੁ ਪੇਖੈ ॥
੨॥
ਘਰ ਹੀ ਮਹਿ ਸਭਿ ਕੋਟ ਨਿਧਾਨ ॥
ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥
ਸਦ ਹੀ ਲਾਗਾ ਸਹਜਿ ਧਿਆਨ ॥
ਅਨਦਿਨੁ ਗਾਵੈ ਏਕੋ ਨਾਮ ॥
੩॥
ਇਸੁ ਜੁਗ ਮਹਿ ਵਡਿਆਈ ਪਾਈ ॥
ਪੂਰੇ ਗੁਰ ਤੇ ਨਾਮੁ ਧਿਆਈ ॥
ਜਹ ਦੇਖਾ ਤਹ ਰਹਿਆ ਸਮਾਈ ॥
ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥
੪॥
ਪੂਰੈ ਭਾਗਿ ਗੁਰੁ ਪੂਰਾ ਪਾਇਆ ॥
ਅੰਤਰਿ ਨਾਮੁ ਨਿਧਾਨੁ ਦਿਖਾਇਆ ॥
ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥
ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥
੫॥
੬॥
੪॥
੬॥
੧੦॥
ਰਾਗੁ ਬਿਲਾਵਲੁ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥
ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥
੧॥