ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
79
ਪਾਵਨ ਅੰਗ 79 / 1430

ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥

ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥

ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥

ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥

ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥

੪॥

ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥

ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥

ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥

ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥

ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥

ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥

੫॥

੧॥

ਸਿਰੀਰਾਗੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥

ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ ਸਮਾਲੇ ॥

ਮਨ ਪਿਆਰਿਆ ਜੀ ਮਿਤ੍ਰਾ ਹਰਿ ਨਿਬਹੈ ਤੇਰੈ ਨਾਲੇ ॥

ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥

ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਲਾਏ ॥

ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ ॥

ਨਾਨਕੁ ਸਿਖ ਦੇਇ ਮਨ ਪ੍ਰੀਤਮ ਸਾਧਸੰਗਿ ਭ੍ਰਮੁ ਜਾਲੇ ॥

੧॥

ਮਨ ਪਿਆਰਿਆ ਜੀ ਮਿਤ੍ਰਾ ਹਰਿ ਬਿਨੁ ਝੂਠੁ ਪਸਾਰੇ ॥

ਮਨ ਪਿਆਰਿਆ ਜੀਉ ਮਿਤ੍ਰਾ ਬਿਖੁ ਸਾਗਰੁ ਸੰਸਾਰੇ ॥

ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ ॥

ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭੁ ਜਾਪੈ ॥

ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ ॥

ਨਾਨਕੁ ਸਿਖ ਦੇਇ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥

੨॥

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ ॥

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ ॥

ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥

ਤਹ ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ ਮਿਟਾਇਆ ॥

ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੂ ਨ ਚਲੀ ॥

ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥

੩॥

ਮਨ ਪਿਆਰਿਆ ਜੀਉ ਮਿਤ੍ਰਾ ਕਰਿ ਸੰਤਾ ਸੰਗਿ ਨਿਵਾਸੋ ॥

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥

ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ ॥

SikhiAt.Net
79 ×