ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥
ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥
੨॥
ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥
ਚਰਨ ਕਮਲ ਗੁਰਿ ਆਸ੍ਰਮੁ ਦੀਆ ॥
੩॥
ਅਗਨਿ ਸਾਗਰ ਬੂਡਤ ਸੰਸਾਰਾ ॥
ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥
੪॥
੩॥
੮॥
ਬਿਲਾਵਲੁ ਮਹਲਾ ੫ ॥
ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥
ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥
੧॥
ਕਰਿ ਆਸਾ ਆਇਓ ਪ੍ਰਭ ਮਾਗਨਿ ॥
ਤੁਮ੍ਹ ਪੇਖਤ ਸੋਭਾ ਮੇਰੈ ਆਗਨਿ ॥
੧॥
ਰਹਾਉ ॥
ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥
ਸਾਧਸੰਗਿ ਇਸੁ ਮਨਹਿ ਉਧਾਰਉ ॥
੨॥
ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥
ਤਾ ਮਿਲੀਐ ਜਾ ਲਏ ਮਿਲਾਈ ॥
੩॥
ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥
ਕਹੁ ਨਾਨਕ ਸਫਲੁ ਸੋ ਆਇਆ ॥
੪॥
੪॥
੯॥
ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਸਾਥਿ ਨ ਮਾਇਆ ॥
ਸਾਧਸੰਗਿ ਸਭੁ ਦੂਖੁ ਮਿਟਾਇਆ ॥
੧॥
ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥
ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥
੧॥
ਰਹਾਉ ॥
ਤਿਖਾ ਭੂਖ ਬਹੁ ਤਪਤਿ ਵਿਆਪਿਆ ॥
ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥
੨॥
ਕੋਟਿ ਜਤਨ ਸੰਤੋਖੁ ਨ ਪਾਇਆ ॥
ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥
੩॥
ਦੇਹੁ ਭਗਤਿ ਪ੍ਰਭ ਅੰਤਰਜਾਮੀ ॥
ਨਾਨਕ ਕੀ ਬੇਨੰਤੀ ਸੁਆਮੀ ॥
੪॥
੫॥
੧੦॥
ਬਿਲਾਵਲੁ ਮਹਲਾ ੫ ॥
ਗੁਰੁ ਪੂਰਾ ਵਡਭਾਗੀ ਪਾਈਐ ॥
ਮਿਲਿ ਸਾਧੂ ਹਰਿ ਨਾਮੁ ਧਿਆਈਐ ॥
੧॥
ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥
ਕਿਲਬਿਖ ਕਾਟੈ ਭਜੁ ਗੁਰ ਕੇ ਚਰਨਾ ॥
੧॥
ਰਹਾਉ ॥
ਅਵਰਿ ਕਰਮ ਸਭਿ ਲੋਕਾਚਾਰ ॥
ਮਿਲਿ ਸਾਧੂ ਸੰਗਿ ਹੋਇ ਉਧਾਰ ॥
੨॥
ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥
ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥
੩॥
ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥
ਸਾਧੂ ਧੂਰਿ ਮਿਲੈ ਨਿਸਤਰੀਐ ॥
੪॥
੬॥
੧੧॥
ਬਿਲਾਵਲੁ ਮਹਲਾ ੫ ॥
ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥
ਸਗਲ ਮਨੋਰਥ ਪੂਰਨ ਆਸੀਨਾ ॥
੧॥
ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥
ਕਰਿ ਕਿਰਪਾ ਅਪੁਨਾ ਨਾਮੁ ਦੀਨਾ ॥
੧॥
ਰਹਾਉ ॥
ਅੰਧ ਕੂਪ ਤੇ ਕਰੁ ਗਹਿ ਲੀਨਾ ॥
ਜੈ ਜੈ ਕਾਰੁ ਜਗਤਿ ਪ੍ਰਗਟੀਨਾ ॥
੨॥
ਨੀਚਾ ਤੇ ਊਚ ਊਨ ਪੂਰੀਨਾ ॥
ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥
੩॥
ਮਨ ਤਨ ਨਿਰਮਲ ਪਾਪ ਜਲਿ ਖੀਨਾ ॥
ਕਹੁ ਨਾਨਕ ਪ੍ਰਭ ਭਏ ਪ੍ਰਸੀਨਾ ॥
੪॥
੭॥
੧੨॥
ਬਿਲਾਵਲੁ ਮਹਲਾ ੫ ॥
ਸਗਲ ਮਨੋਰਥ ਪਾਈਅਹਿ ਮੀਤਾ ॥