Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
805
Pavan Ang 805 of 1430

ਚਰਨ ਕਮਲ ਸਿਉ ਲਾਈਐ ਚੀਤਾ ॥

੧॥

ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥

ਜਲਨਿ ਬੁਝੈ ਹਰਿ ਹਰਿ ਗੁਨ ਗਾਵਤ ॥

੧॥

ਰਹਾਉ ॥

ਸਫਲ ਜਨਮੁ ਹੋਵਤ ਵਡਭਾਗੀ ॥

ਸਾਧਸੰਗਿ ਰਾਮਹਿ ਲਿਵ ਲਾਗੀ ॥

੨॥

ਮਤਿ ਪਤਿ ਧਨੁ ਸੁਖ ਸਹਜ ਅਨੰਦਾ ॥

ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥

੩॥

ਹਰਿ ਦਰਸਨ ਕੀ ਮਨਿ ਪਿਆਸ ਘਨੇਰੀ ॥

ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥

੪॥

੮॥

੧੩॥

ਬਿਲਾਵਲੁ ਮਹਲਾ ੫ ॥

ਮੋਹਿ ਨਿਰਗੁਨ ਸਭ ਗੁਣਹ ਬਿਹੂਨਾ ॥

ਦਇਆ ਧਾਰਿ ਅਪੁਨਾ ਕਰਿ ਲੀਨਾ ॥

੧॥

ਮੇਰਾ ਮਨੁ ਤਨੁ ਹਰਿ ਗੋਪਾਲਿ ਸੁਹਾਇਆ ॥

ਕਰਿ ਕਿਰਪਾ ਪ੍ਰਭੁ ਘਰ ਮਹਿ ਆਇਆ ॥

੧॥

ਰਹਾਉ ॥

ਭਗਤਿ ਵਛਲ ਭੈ ਕਾਟਨਹਾਰੇ ॥

ਸੰਸਾਰ ਸਾਗਰ ਅਬ ਉਤਰੇ ਪਾਰੇ ॥

੨॥

ਪਤਿਤ ਪਾਵਨ ਪ੍ਰਭ ਬਿਰਦੁ ਬੇਦਿ ਲੇਖਿਆ ॥

ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥

੩॥

ਸਾਧਸੰਗਿ ਪ੍ਰਗਟੇ ਨਾਰਾਇਣ ॥

ਨਾਨਕ ਦਾਸ ਸਭਿ ਦੂਖ ਪਲਾਇਣ ॥

੪॥

੯॥

੧੪॥

ਬਿਲਾਵਲੁ ਮਹਲਾ ੫ ॥

ਕਵਨੁ ਜਾਨੈ ਪ੍ਰਭ ਤੁਮ੍ਹਰੀ ਸੇਵਾ ॥

ਪ੍ਰਭ ਅਵਿਨਾਸੀ ਅਲਖ ਅਭੇਵਾ ॥

੧॥

ਗੁਣ ਬੇਅੰਤ ਪ੍ਰਭ ਗਹਿਰ ਗੰਭੀਰੇ ॥

ਊਚ ਮਹਲ ਸੁਆਮੀ ਪ੍ਰਭ ਮੇਰੇ ॥

ਤੂ ਅਪਰੰਪਰ ਠਾਕੁਰ ਮੇਰੇ ॥

੧॥

ਰਹਾਉ ॥

ਏਕਸ ਬਿਨੁ ਨਾਹੀ ਕੋ ਦੂਜਾ ॥

ਤੁਮ੍ਹ ਹੀ ਜਾਨਹੁ ਅਪਨੀ ਪੂਜਾ ॥

੨॥

ਆਪਹੁ ਕਛੂ ਨ ਹੋਵਤ ਭਾਈ ॥

ਜਿਸੁ ਪ੍ਰਭੁ ਦੇਵੈ ਸੋ ਨਾਮੁ ਪਾਈ ॥

੩॥

ਕਹੁ ਨਾਨਕ ਜੋ ਜਨੁ ਪ੍ਰਭ ਭਾਇਆ ॥

ਗੁਣ ਨਿਧਾਨ ਪ੍ਰਭੁ ਤਿਨ ਹੀ ਪਾਇਆ ॥

੪॥

੧੦॥

੧੫॥

ਬਿਲਾਵਲੁ ਮਹਲਾ ੫ ॥

ਮਾਤ ਗਰਭ ਮਹਿ ਹਾਥ ਦੇ ਰਾਖਿਆ ॥

ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥

੧॥

ਭਜੁ ਗੋਬਿਦ ਸਭ ਛੋਡਿ ਜੰਜਾਲ ॥

ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥

੧॥

ਰਹਾਉ ॥

ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥

ਕਰਨਹਾਰੁ ਇਕ ਨਿਮਖ ਨ ਜਾਪਿਆ ॥

੨॥

ਮਹਾ ਮੋਹ ਅੰਧ ਕੂਪ ਪਰਿਆ ॥

ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥

੩॥

ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥

ਸੰਤਸੰਗਿ ਨਾਨਕ ਪ੍ਰਭੁ ਪਾਇਆ ॥

੪॥

੧੧॥

੧੬॥

ਬਿਲਾਵਲੁ ਮਹਲਾ ੫ ॥

ਮਾਤ ਪਿਤਾ ਸੁਤ ਬੰਧਪ ਭਾਈ ॥

ਨਾਨਕ ਹੋਆ ਪਾਰਬ੍ਰਹਮੁ ਸਹਾਈ ॥

੧॥

ਸੂਖ ਸਹਜ ਆਨੰਦ ਘਣੇ ॥

ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥

੧॥

ਰਹਾਉ ॥

ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥

ਭਏ ਮਨੋਰਥ ਸੋ ਪ੍ਰਭੁ ਜਾਪੇ ॥

੨॥

ਅਰਥ ਧਰਮ ਕਾਮ ਮੋਖ ਕਾ ਦਾਤਾ ॥

SikhiAt.Net
805 ×