ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
811
ਪਾਵਨ ਅੰਗ 811 / 1430

ਜਗਤ ਉਧਾਰਨ ਸਾਧ ਪ੍ਰਭ ਤਿਨ੍ਹ ਲਾਗਹੁ ਪਾਲ ॥

ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥

੨॥

ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥

ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥

੩॥

ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥

ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥

੪॥

੧੧॥

੪੧॥

ਬਿਲਾਵਲੁ ਮਹਲਾ ੫ ॥

ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥

ਪਰਤਾਪੁ ਤੁਮ੍ਹਾਰਾ ਦੇਖਿ ਕੈ ਜਮਦੂਤ ਛਡਿ ਜਾਹਿ ॥

੧॥

ਤੁਮ੍ਹਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥

ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥

੧॥

ਰਹਾਉ ॥

ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥

ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥

੨॥

ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥

ਜਤ ਕਤ ਤੁਮ੍ਹ ਭਰਪੂਰ ਹਹੁ ਮੇਰੇ ਦੀਨ ਦਇਆਲੀ ॥

੩॥

ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥

ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥

੪॥

੧੨॥

੪੨॥

ਬਿਲਾਵਲੁ ਮਹਲਾ ੫ ॥

ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥

ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥

੧॥

ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥

ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥

੧॥

ਰਹਾਉ ॥

ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥

ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥

੨॥

ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥

ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥

੩॥

ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥

ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥

੪॥

੧੩॥

੪੩॥

ਬਿਲਾਵਲੁ ਮਹਲਾ ੫ ॥

ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥

ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥

੧॥

ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥

ਮਾਇਆਧਾਰੀ ਛਤ੍ਰਪਤਿ ਤਿਨ੍ਹ ਛੋਡਉ ਤਿਆਗਿ ॥

੧॥

ਰਹਾਉ ॥

ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥

ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥

੨॥

ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥

ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥

੩॥

ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥

ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥

੪॥

ਸਭ ਕਿਛੁ ਤੁਮ੍ਹ ਹੀ ਤੇ ਹੋਆ ਆਪਿ ਬਣਤ ਬਣਾਈ ॥

ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥

੫॥

੧੪॥

੪੪॥

SikhiAt.Net
811 ×