Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
815
Pavan Ang 815 of 1430

ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥

੪॥

੨੫॥

੫੫॥

ਬਿਲਾਵਲੁ ਮਹਲਾ ੫ ॥

ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥

ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ ਤੇਰਾ ਨਾਉ ॥

੧॥

ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ ॥

ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥

੧॥

ਰਹਾਉ ॥

ਸੰਤਾ ਏਕੁ ਧਿਆਵਨਾ ਦੂਸਰ ਕੋ ਨਾਹਿ ॥

ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥

੨॥

ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ ॥

ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥

੩॥

ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ ॥

ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥

੪॥

੨੬॥

੫੬॥

ਬਿਲਾਵਲੁ ਮਹਲਾ ੫ ॥

ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥

ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥

੧॥

ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥

ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥

੧॥

ਰਹਾਉ ॥

ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥

ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥

੨॥

ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹਾਰੇ ॥

ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥

੩॥

ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥

ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥

੪॥

੨੭॥

੫੭॥

ਬਿਲਾਵਲੁ ਮਹਲਾ ੫ ॥

ਕਵਨੁ ਕਵਨੁ ਨਹੀ ਪਤਰਿਆ ਤੁਮ੍ਹਰੀ ਪਰਤੀਤਿ ॥

ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥

੧॥

ਮਨ ਖੁਟਹਰ ਤੇਰਾ ਨਹੀ ਬਿਸਾਸੁ ਤੂ ਮਹਾ ਉਦਮਾਦਾ ॥

ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥

੧॥

ਰਹਾਉ ॥

ਜਪ ਤਪ ਸੰਜਮ ਤੁਮ੍ਹ ਖੰਡੇ ਜਮ ਕੇ ਦੁਖ ਡਾਂਡ ॥

ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥

੨॥

ਹਰਿ ਸੰਗਿ ਸਹਾਈ ਮਹਾ ਮੀਤੁ ਤਿਸ ਸਿਉ ਤੇਰਾ ਭੇਦੁ ॥

ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥

੩॥

ਨਾਨਕ ਤਿਨ ਸੰਤਨ ਸਰਣਾਗਤੀ ਜਿਨ ਮਨੁ ਵਸਿ ਕੀਨਾ ॥

ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨ੍ਹਾ ॥

੪॥

੨੮॥

੫੮॥

ਬਿਲਾਵਲੁ ਮਹਲਾ ੫ ॥

ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥

ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥

੧॥

ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥

ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥

੧॥

ਰਹਾਉ ॥

ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥

ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥

੨॥

SikhiAt.Net
815 ×