ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
816
ਪਾਵਨ ਅੰਗ 816 / 1430

ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥

ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥

੩॥

ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥

ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥

੪॥

੨੯॥

੫੯॥

ਬਿਲਾਵਲੁ ਮਹਲਾ ੫ ॥

ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥

ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥

੧॥

ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥

ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥

੧॥

ਰਹਾਉ ॥

ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥

ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥

੨॥

ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥

ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥

੩॥

ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥

ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥

੪॥

੩੦॥

੬੦॥

ਬਿਲਾਵਲੁ ਮਹਲਾ ੫ ॥

ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥

ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥

੧॥

ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥

ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥

੧॥

ਰਹਾਉ ॥

ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥

ਰੂਪੁ ਨ ਰੇਖ ਨ ਪੰਚ ਤਤ ਠਾਕੁਰ ਅਬਿਨਾਸ ॥

੨॥

ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥

ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥

੩॥

ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥

ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥

੪॥

੩੧॥

੬੧॥

ਬਿਲਾਵਲੁ ਮਹਲਾ ੫ ॥

ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥

ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥

੧॥

ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟ ॥

ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥

੧॥

ਰਹਾਉ ॥

ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥

ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥

੨॥

ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥

ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥

੩॥

ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥

ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥

੪॥

੩੨॥

੬੨॥

ਬਿਲਾਵਲੁ ਮਹਲਾ ੫ ॥

ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥

ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥

੧॥

ਰਹਾਉ ॥

ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥

ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥

੧॥

SikhiAt.Net
816 ×