ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥
੧॥
ਰਹਾਉ ॥
ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥
ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥
੨॥
੪॥
੬੮॥
ਬਿਲਾਵਲੁ ਮਹਲਾ ੫ ॥
ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥
ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥
੧॥
ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥
ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥
੧॥
ਰਹਾਉ ॥
ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥
ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥
੨॥
੫॥
੬੯॥
ਬਿਲਾਵਲੁ ਮਹਲਾ ੫ ॥
ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥
ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥
੧॥
ਬਲਿਹਾਰੀ ਗੁਰ ਆਪਨੇ ਚਰਨਨ੍ਹ ਬਲਿ ਜਾਉ ॥
ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥
੧॥
ਰਹਾਉ ॥
ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥
ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥
੨॥
੬॥
੭੦॥
ਬਿਲਾਵਲੁ ਮਹਲਾ ੫ ॥
ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥
ਤੁਮ੍ਹਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥
੧॥
ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥
ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥
੧॥
ਰਹਾਉ ॥
ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥
ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥
੨॥
੭॥
੭੧॥
ਬਿਲਾਵਲੁ ਮਹਲਾ ੫ ॥
ਸਰਬ ਸਿਧਿ ਹਰਿ ਗਾਈਐ ਸਭਿ ਭਲਾ ਮਨਾਵਹਿ ॥
ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥
੧॥
ਸੂਖ ਸਹਜ ਕਲਿਆਣ ਰਸ ਪੂਰੈ ਗੁਰਿ ਕੀਨ੍ਹ ॥
ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨ੍ਹ ॥
੧॥
ਰਹਾਉ ॥
ਪੂਰਿ ਰਹਿਓ ਸਰਬਤ੍ਰ ਮਹਿ ਪ੍ਰਭ ਗੁਣੀ ਗਹੀਰ ॥
ਨਾਨਕ ਭਗਤ ਆਨੰਦ ਮੈ ਪੇਖਿ ਪ੍ਰਭ ਕੀ ਧੀਰ ॥
੨॥
੮॥
੭੨॥
ਬਿਲਾਵਲੁ ਮਹਲਾ ੫ ॥
ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ ॥
ਰਾਖਿ ਲੀਆ ਅਪਨਾ ਸੇਵਕੋ ਮੁਖਿ ਨਿੰਦਕ ਛਾਰੁ ॥
੧॥
ਤੁਝਹਿ ਨ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸ ॥
ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ ਹਾਥ ॥
੧॥
ਰਹਾਉ ॥
ਜੀਅਨ ਕਾ ਦਾਤਾ ਏਕੁ ਹੈ ਬੀਆ ਨਹੀ ਹੋਰੁ ॥
ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥
੨॥
੯॥
੭੩॥
ਬਿਲਾਵਲੁ ਮਹਲਾ ੫ ॥
ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥
ਨਿੰਦਕ ਮਿਰਤਕ ਹੋਇ ਗਏ ਤੁਮ੍ਹ ਹੋਹੁ ਨਿਚਿੰਦ ॥
੧॥
ਰਹਾਉ ॥
ਸਗਲ ਮਨੋਰਥ ਪ੍ਰਭਿ ਕੀਏ ਭੇਟੇ ਗੁਰਦੇਵ ॥