ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥
ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥
੨॥
੪॥
੮੪॥
ਬਿਲਾਵਲੁ ਮਹਲਾ ੫ ॥
ਰਾਖਿ ਲੀਏ ਅਪਨੇ ਜਨ ਆਪ ॥
ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥
੧॥
ਰਹਾਉ ॥
ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥
ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥
੧॥
ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥
ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥
੨॥
੫॥
੮੫॥
ਬਿਲਾਵਲੁ ਮਹਲਾ ੫ ॥
ਤਾਪੁ ਲਾਹਿਆ ਗੁਰ ਸਿਰਜਨਹਾਰਿ ॥
ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥
੧॥
ਰਹਾਉ ॥
ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥
ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥
੧॥
ਦਾਸ ਕੀ ਲਾਜ ਰਖੈ ਮਿਹਰਵਾਨੁ ॥
ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥
੨॥
੬॥
੮੬॥
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਸਬਦਿ ਉਜਾਰੋ ਦੀਪਾ ॥
ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹੀ ਅਨੂਪਾ ॥
੧॥
ਰਹਾਉ ॥
ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥
ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥
੧॥
ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥
ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥
੨॥
ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥
ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥
੩॥
ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥
ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥
੪॥
੧॥
੮੭॥
ਬਿਲਾਵਲੁ ਮਹਲਾ ੫ ॥
ਬਿਨੁ ਹਰਿ ਕਾਮਿ ਨ ਆਵਤ ਹੇ ॥
ਜਾ ਸਿਉ ਰਾਚਿ ਮਾਚਿ ਤੁਮ੍ਹ ਲਾਗੇ ਓਹ ਮੋਹਨੀ ਮੋਹਾਵਤ ਹੇ ॥
੧॥
ਰਹਾਉ ॥
ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥
ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥
੧॥
ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥
ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥
੨॥
ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥