ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥
੩॥
ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥
ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥
੪॥
੨॥
੮੮॥
ਬਿਲਾਵਲੁ ਮਹਲਾ ੫ ॥
ਹਰਿ ਹਰਿ ਨਾਮੁ ਅਪਾਰ ਅਮੋਲੀ ॥
ਪ੍ਰਾਨ ਪਿਆਰੋ ਮਨਹਿ ਅਧਾਰੋ ਚੀਤਿ ਚਿਤਵਉ ਜੈਸੇ ਪਾਨ ਤੰਬੋਲੀ ॥
੧॥
ਰਹਾਉ ॥
ਸਹਜਿ ਸਮਾਇਓ ਗੁਰਹਿ ਬਤਾਇਓ ਰੰਗਿ ਰੰਗੀ ਮੇਰੇ ਤਨ ਕੀ ਚੋਲੀ ॥
ਪ੍ਰਿਅ ਮੁਖਿ ਲਾਗੋ ਜਉ ਵਡਭਾਗੋ ਸੁਹਾਗੁ ਹਮਾਰੋ ਕਤਹੁ ਨ ਡੋਲੀ ॥
੧॥
ਰੂਪ ਨ ਧੂਪ ਨ ਗੰਧ ਨ ਦੀਪਾ ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥
ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ ॥
੨॥
੩॥
੮੯॥
ਬਿਲਾਵਲੁ ਮਹਲਾ ੫ ॥
ਗੋਬਿੰਦ ਗੋਬਿੰਦ ਗੋਬਿੰਦ ਮਈ ॥
ਜਬ ਤੇ ਭੇਟੇ ਸਾਧ ਦਇਆਰਾ ਤਬ ਤੇ ਦੁਰਮਤਿ ਦੂਰਿ ਭਈ ॥
੧॥
ਰਹਾਉ ॥
ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥
ਕਾਮ ਕ੍ਰੋਧ ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥
੧॥
ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ ॥
ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥
੨॥
੪॥
੯੦॥
ਬਿਲਾਵਲੁ ਮਹਲਾ ੫ ॥
ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥
੧॥
ਕਿਆ ਕਥੀਐ ਕਿਛੁ ਕਥਨੁ ਨ ਜਾਈ ॥
ਜਹ ਜਹ ਦੇਖਾ ਤਹ ਰਹਿਆ ਸਮਾਈ ॥
੧॥
ਰਹਾਉ ॥
ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥
ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥
੨॥
੫॥
੯੧॥
ਬਿਲਾਵਲੁ ਮਹਲਾ ੫ ॥
ਅਗਮ ਰੂਪ ਅਬਿਨਾਸੀ ਕਰਤਾ ਪਤਿਤ ਪਵਿਤ ਇਕ ਨਿਮਖ ਜਪਾਈਐ ॥
ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ ਚਰਨ ਚਰਨ ਮਨੁ ਲਾਈਐ ॥
੧॥
ਕਿਤੁ ਬਿਧੀਐ ਕਿਤੁ ਸੰਜਮਿ ਪਾਈਐ ॥
ਕਹੁ ਸੁਰਜਨ ਕਿਤੁ ਜੁਗਤੀ ਧਿਆਈਐ ॥
੧॥
ਰਹਾਉ ॥
ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ ॥
ਨਾਨਕ ਸਰਨਿ ਸਰਣਿ ਸੁਖ ਸਾਗਰ ਮੋਹਿ ਟੇਕ ਤੇਰੋ ਇਕ ਨਾਈਐ ॥
੨॥
੬॥
੯੨॥
ਬਿਲਾਵਲੁ ਮਹਲਾ ੫ ॥
ਸੰਤ ਸਰਣਿ ਸੰਤ ਟਹਲ ਕਰੀ ॥
ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥
੧॥
ਰਹਾਉ ॥
ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥