ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥
੧॥
ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥
ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥
੨॥
੭॥
੯੩॥
ਬਿਲਾਵਲੁ ਮਹਲਾ ੫ ॥
ਮਨ ਕਿਆ ਕਹਤਾ ਹਉ ਕਿਆ ਕਹਤਾ ॥
ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਕਿਆ ਕਹਤਾ ॥
੧॥
ਰਹਾਉ ॥
ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥
ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥
੧॥
ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥
ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥
੨॥
੮॥
੯੪॥
ਬਿਲਾਵਲੁ ਮਹਲਾ ੫ ॥
ਨਿੰਦਕੁ ਐਸੇ ਹੀ ਝਰਿ ਪਰੀਐ ॥
ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥
੧॥
ਰਹਾਉ ॥
ਜਉ ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥
ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥
੧॥
ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥
ਨਾਨਕ ਕਾ ਰਾਖਾ ਆਪਿ ਪ੍ਰਭੁ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥
੨॥
੯॥
੯੫॥
ਬਿਲਾਵਲੁ ਮਹਲਾ ੫ ॥
ਐਸੇ ਕਾਹੇ ਭੂਲਿ ਪਰੇ ॥
ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥
੧॥
ਰਹਾਉ ॥
ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥
ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥
੧॥
ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥
ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥
੨॥
੧੦॥
੯੬॥
ਬਿਲਾਵਲੁ ਮਹਲਾ ੫ ॥
ਮਨ ਤਨ ਰਸਨਾ ਹਰਿ ਚੀਨ੍ਹਾ ॥
ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨ੍ਹਾ ॥
੧॥
ਰਹਾਉ ॥
ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥
ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ ॥
੧॥
ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥
ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ ਮਾਨਿਓ ਮਨਿ ਛੀਨਾ ॥
੨॥
੧੧॥
੯੭॥
ਬਿਲਾਵਲੁ ਮਹਲਾ ੫ ॥
ਗੁਰਿ ਪੂਰੈ ਮੇਰੀ ਰਾਖਿ ਲਈ ॥
ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥
੧॥
ਰਹਾਉ ॥
ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥