ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥
੧॥
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥
ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥
੨॥
੧੨॥
੯੮॥
ਬਿਲਾਵਲੁ ਮਹਲਾ ੫ ॥
ਸਦਾ ਸਦਾ ਜਪੀਐ ਪ੍ਰਭ ਨਾਮ ॥
ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥
੧॥
ਰਹਾਉ ॥
ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥
ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥
੧॥
ਜੋ ਤੁਮ੍ਹ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥
ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥
੨॥
੧੩॥
੯੯॥
ਬਿਲਾਵਲੁ ਮਹਲਾ ੫ ॥
ਮਨ ਤਨ ਅੰਤਰਿ ਪ੍ਰਭੁ ਆਹੀ ॥
ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥
੧॥
ਰਹਾਉ ॥
ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥
੧॥
ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥
ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥
੨॥
੧੪॥
੧੦੦॥
ਬਿਲਾਵਲੁ ਮਹਲਾ ੫ ॥
ਧੀਰਉ ਦੇਖਿ ਤੁਮ੍ਹਾਰੈ ਰੰਗਾ ॥
ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥
੧॥
ਰਹਾਉ ॥
ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥
੧॥
ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥
੨॥
੧੫॥
੧੦੧॥
ਬਿਲਾਵਲੁ ਮਹਲਾ ੫ ॥
ਅਚੁਤ ਪੂਜਾ ਜੋਗ ਗੋਪਾਲ ॥
ਮਨੁ ਤਨੁ ਅਰਪਿ ਰਖਉ ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥
੧॥
ਰਹਾਉ ॥
ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ ਦਇਆਲ ॥
ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥
੧॥
ਦਾਮੋਦਰ ਦਇਆਲ ਸੁਆਮੀ ਸਰਬਸੁ ਸੰਤ ਜਨਾ ਧਨ ਮਾਲ ॥
ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥
੨॥
੧੬॥
੧੦੨॥
ਬਿਲਾਵਲੁ ਮਹਲਾ ੫ ॥
ਸਿਮਰਤ ਨਾਮੁ ਕੋਟਿ ਜਤਨ ਭਏ ॥
ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥
੧॥
ਰਹਾਉ ॥
ਜੇਤੇ ਪੁਨਹਚਰਨ ਸੇ ਕੀਨ੍ਹੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥
ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥
੧॥
ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥