Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
825
Pavan Ang 825 of 1430

ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥

੨॥

੧੭॥

੧੦੩॥

ਬਿਲਾਵਲੁ ਮਹਲਾ ੫ ॥

ਸੁਲਹੀ ਤੇ ਨਾਰਾਇਣ ਰਾਖੁ ॥

ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥

੧॥

ਰਹਾਉ ॥

ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥

ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥

੧॥

ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥

ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥

੨॥

੧੮॥

੧੦੪॥

ਬਿਲਾਵਲੁ ਮਹਲਾ ੫ ॥

ਪੂਰੇ ਗੁਰ ਕੀ ਪੂਰੀ ਸੇਵ ॥

ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥

੧॥

ਰਹਾਉ ॥

ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥

ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥

੧॥

ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨ੍ਹੇ ਜਿਨਿ ਸਗਲੇ ਜੰਤ ॥

ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥

੨॥

੧੯॥

੧੦੫॥

ਬਿਲਾਵਲੁ ਮਹਲਾ ੫ ॥

ਤਾਪ ਪਾਪ ਤੇ ਰਾਖੇ ਆਪ ॥

ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥

੧॥

ਰਹਾਉ ॥

ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥

ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥

੧॥

ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥

ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥

੨॥

੨੦॥

੧੦੬॥

ਬਿਲਾਵਲੁ ਮਹਲਾ ੫ ॥

ਜਿਸ ਤੇ ਉਪਜਿਆ ਤਿਸਹਿ ਪਛਾਨੁ ॥

ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥

੧॥

ਰਹਾਉ ॥

ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥

ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥

੧॥

ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥

ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥

੨॥

੨੧॥

੧੦੭॥

ਬਿਲਾਵਲੁ ਮਹਲਾ ੫ ॥

ਦੋਵੈ ਥਾਵ ਰਖੇ ਗੁਰ ਸੂਰੇ ॥

ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥

੧॥

ਰਹਾਉ ॥

ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥

ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥

੧॥

ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥

SikhiAt.Net
825 ×