ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥
ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥
੨॥
੨੭॥
੧੧੩॥
ਬਿਲਾਵਲੁ ਮਹਲਾ ੫ ॥
ਮੂ ਲਾਲਨ ਸਿਉ ਪ੍ਰੀਤਿ ਬਨੀ ॥
ਰਹਾਉ ॥
ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥
੧॥
ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥
੨॥
ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥
੩॥
ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥
੪॥
੨੮॥
੧੧੪॥
ਬਿਲਾਵਲੁ ਮਹਲਾ ੫ ॥
ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥
ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥
੧॥
ਰਹਾਉ ॥
ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥
ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥
੧॥
ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥
ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ ॥
੨॥
੨੯॥
੧੧੫॥
ਬਿਲਾਵਲੁ ਮਹਲਾ ੫ ॥
ਰਾਖਿ ਲੀਏ ਸਤਿਗੁਰ ਕੀ ਸਰਣ ॥
ਜੈ ਜੈ ਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥
੧॥
ਰਹਾਉ ॥
ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥
ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥
੧॥
ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥
ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥
੨॥
੩੦॥
੧੧੬॥
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ ੴ ਸਤਿਗੁਰ ਪ੍ਰਸਾਦਿ ॥
ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥
੧॥
ਰਹਾਉ ॥
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥
ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥
੧॥
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥
ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥
੨॥
੧॥
੧੧੭॥
ਬਿਲਾਵਲੁ ਮਹਲਾ ੫ ॥