ਤੁਮ੍ਹ ਸਮਰਥਾ ਕਾਰਨ ਕਰਨ ॥
ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥
੧॥
ਰਹਾਉ ॥
ਜੋ ਜੋ ਕੀਨੋ ਸੋ ਤੁਮ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥
ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥
੧॥
ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹਰੋ ਬਿਰਦੁ ਪਤਿਤ ਉਧਰਨ ॥
ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥
੨॥
੨॥
੧੧੮॥
ਬਿਲਾਵਲੁ ਮਹਲਾ ੫ ॥
ਐਸੀ ਕਿਰਪਾ ਮੋਹਿ ਕਰਹੁ ॥
ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥
੧॥
ਰਹਾਉ ॥
ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥
ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥
੧॥
ਜੋ ਤੁਮ੍ਹ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥
ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥
੨॥
੩॥
੧੧੯॥
ਬਿਲਾਵਲੁ ਮਹਲਾ ੫ ॥
ਐਸੀ ਦੀਖਿਆ ਜਨ ਸਿਉ ਮੰਗਾ ॥
ਤੁਮ੍ਹਰੋ ਧਿਆਨੁ ਤੁਮ੍ਹਾਰੋ ਰੰਗਾ ॥
ਤੁਮ੍ਹਰੀ ਸੇਵਾ ਤੁਮ੍ਹਾਰੇ ਅੰਗਾ ॥
੧॥
ਰਹਾਉ ॥
ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥
ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥
੧॥
ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥
ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥
੨॥
੪॥
੧੨੦॥
ਬਿਲਾਵਲੁ ਮਹਲਾ ੫ ॥
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥
ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ ਪਿਤਾ ਕਿਰਪਾਲ ॥
੧॥
ਰਹਾਉ ॥
ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹਰੀ ਘਾਲ ॥
ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥
੧॥
ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥
ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥
੨॥
੫॥
੧੨੧॥
ਬਿਲਾਵਲੁ ਮਹਲਾ ੫ ॥
ਰਾਖੁ ਸਦਾ ਪ੍ਰਭ ਅਪਨੈ ਸਾਥ ॥
ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥
੧॥
ਰਹਾਉ ॥
ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥
ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥
੧॥
ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥
ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥