ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
832
ਪਾਵਨ ਅੰਗ 832 / 1430

ਬਿਲਾਵਲੁ ਮਹਲਾ ੧ ॥

ਮਨ ਕਾ ਕਹਿਆ ਮਨਸਾ ਕਰੈ ॥

ਇਹੁ ਮਨੁ ਪੁੰਨੁ ਪਾਪੁ ਉਚਰੈ ॥

ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥

ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥

੧॥

ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥

ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥

੧॥

ਰਹਾਉ ॥

ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥

ਧਨੁ ਲੋਕਾਂ ਤਨੁ ਭਸਮੈ ਢੇਰੀ ॥

ਖਾਕੂ ਖਾਕੁ ਰਲੈ ਸਭੁ ਫੈਲੁ ॥

ਬਿਨੁ ਸਬਦੈ ਨਹੀ ਉਤਰੈ ਮੈਲੁ ॥

੨॥

ਗੀਤ ਰਾਗ ਘਨ ਤਾਲ ਸਿ ਕੂਰੇ ॥

ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥

ਦੂਜੀ ਦੁਰਮਤਿ ਦਰਦੁ ਨ ਜਾਇ ॥

ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥

੩॥

ਧੋਤੀ ਊਜਲ ਤਿਲਕੁ ਗਲਿ ਮਾਲਾ ॥

ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥

ਨਾਮੁ ਵਿਸਾਰਿ ਮਾਇਆ ਮਦੁ ਪੀਆ ॥

ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥

੪॥

ਸੂਕਰ ਸੁਆਨ ਗਰਧਭ ਮੰਜਾਰਾ ॥

ਪਸੂ ਮਲੇਛ ਨੀਚ ਚੰਡਾਲਾ ॥

ਗੁਰ ਤੇ ਮੁਹੁ ਫੇਰੇ ਤਿਨ੍ਹ ਜੋਨਿ ਭਵਾਈਐ ॥

ਬੰਧਨਿ ਬਾਧਿਆ ਆਈਐ ਜਾਈਐ ॥

੫॥

ਗੁਰ ਸੇਵਾ ਤੇ ਲਹੈ ਪਦਾਰਥੁ ॥

ਹਿਰਦੈ ਨਾਮੁ ਸਦਾ ਕਿਰਤਾਰਥੁ ॥

ਸਾਚੀ ਦਰਗਹ ਪੂਛ ਨ ਹੋਇ ॥

ਮਾਨੇ ਹੁਕਮੁ ਸੀਝੈ ਦਰਿ ਸੋਇ ॥

੬॥

ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥

ਰਹੈ ਰਜਾਈ ਹੁਕਮੁ ਪਛਾਣੈ ॥

ਹੁਕਮੁ ਪਛਾਣਿ ਸਚੈ ਦਰਿ ਵਾਸੁ ॥

ਕਾਲ ਬਿਕਾਲ ਸਬਦਿ ਭਏ ਨਾਸੁ ॥

੭॥

ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥

ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥

ਨਾ ਓਹੁ ਆਵੈ ਨਾ ਓਹੁ ਜਾਇ ॥

ਨਾਨਕ ਸਾਚੇ ਸਾਚਿ ਸਮਾਇ ॥

੮॥

੨॥

ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥

ਜਗੁ ਕਊਆ ਮੁਖਿ ਚੁੰਚ ਗਿਆਨੁ ॥

ਅੰਤਰਿ ਲੋਭੁ ਝੂਠੁ ਅਭਿਮਾਨੁ ॥

ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥

੧॥

ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥

ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥

੧॥

ਰਹਾਉ ॥

ਗੁਰਿ ਕਹਿਆ ਸਾ ਕਾਰ ਕਮਾਵਹੁ ॥

ਸਬਦੁ ਚੀਨ੍ਹਿ ਸਹਜ ਘਰਿ ਆਵਹੁ ॥

ਸਾਚੈ ਨਾਇ ਵਡਾਈ ਪਾਵਹੁ ॥

੨॥

ਆਪਿ ਨ ਬੂਝੈ ਲੋਕ ਬੁਝਾਵੈ ॥

ਮਨ ਕਾ ਅੰਧਾ ਅੰਧੁ ਕਮਾਵੈ ॥

ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥

੩॥

ਹਰਿ ਜੀਉ ਸੇਵੀਐ ਅੰਤਰਜਾਮੀ ॥

ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥

ਤਿਸੁ ਨਾਲਿ ਕਿਆ ਚਲੈ ਪਹਨਾਮੀ ॥

੪॥

SikhiAt.Net
832 ×