ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
834
ਪਾਵਨ ਅੰਗ 834 / 1430

ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥

੧॥

ਜਪਿ ਜਗੰਨਾਥ ਜਗਦੀਸ ਗੁਸਈਆ ॥

ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥

੧॥

ਰਹਾਉ ॥

ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥

ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥

੨॥

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥

ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥

੩॥

ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹਈਆ ॥

ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥

੪॥

ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥

ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥

੫॥

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥

ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥

੬॥

ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥

ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥

੭॥

ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥

ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥

੮॥

੨॥

੫॥

ਬਿਲਾਵਲੁ ਮਹਲਾ ੪ ॥

ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥

ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥

੧॥

ਜਨ ਕੀ ਟੇਕ ਹਰਿ ਨਾਮੁ ਟਿਕਈਆ ॥

ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥

੧॥

ਰਹਾਉ ॥

ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥

ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥

੨॥

ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥

ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥

੩॥

ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥

ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥

੪॥

ਇਹੁ ਮਨੁ ਨਾਚੈ ਸਤਿਗੁਰ ਆਗੈ ਅਨਹਦ ਸਬਦ ਧੁਨਿ ਤੂਰ ਵਜਈਆ ॥

SikhiAt.Net
834 ×