Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
839
Pavan Ang 839 of 1430

ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥

ਗੁਰ ਪਰਸਾਦਿ ਪਰਮ ਪਦੁ ਪਾਈ ॥

੧॥

ਕਿਆ ਜਪੁ ਜਾਪਉ ਬਿਨੁ ਜਗਦੀਸੈ ॥

ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥

੧॥

ਰਹਾਉ ॥

ਦੂਜੈ ਭਾਇ ਲਗੇ ਪਛੁਤਾਣੇ ॥

ਜਮ ਦਰਿ ਬਾਧੇ ਆਵਣ ਜਾਣੇ ॥

ਕਿਆ ਲੈ ਆਵਹਿ ਕਿਆ ਲੇ ਜਾਹਿ ॥

ਸਿਰਿ ਜਮਕਾਲੁ ਸਿ ਚੋਟਾ ਖਾਹਿ ॥

ਬਿਨੁ ਗੁਰ ਸਬਦ ਨ ਛੂਟਸਿ ਕੋਇ ॥

ਪਾਖੰਡਿ ਕੀਨ੍ਹੈ ਮੁਕਤਿ ਨ ਹੋਇ ॥

੨॥

ਆਪੇ ਸਚੁ ਕੀਆ ਕਰ ਜੋੜਿ ॥

ਅੰਡਜ ਫੋੜਿ ਜੋੜਿ ਵਿਛੋੜਿ ॥

ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥

ਰਾਤਿ ਦਿਨੰਤੁ ਕੀਏ ਭਉ ਭਾਉ ॥

ਜਿਨਿ ਕੀਏ ਕਰਿ ਵੇਖਣਹਾਰਾ ॥

ਅਵਰੁ ਨ ਦੂਜਾ ਸਿਰਜਣਹਾਰਾ ॥

੩॥

ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥

ਦੇਵੀ ਦੇਵ ਉਪਾਏ ਵੇਸਾ ॥

ਜੋਤੀ ਜਾਤੀ ਗਣਤ ਨ ਆਵੈ ॥

ਜਿਨਿ ਸਾਜੀ ਸੋ ਕੀਮਤਿ ਪਾਵੈ ॥

ਕੀਮਤਿ ਪਾਇ ਰਹਿਆ ਭਰਪੂਰਿ ॥

ਕਿਸੁ ਨੇੜੈ ਕਿਸੁ ਆਖਾ ਦੂਰਿ ॥

੪॥

ਚਉਥਿ ਉਪਾਏ ਚਾਰੇ ਬੇਦਾ ॥

ਖਾਣੀ ਚਾਰੇ ਬਾਣੀ ਭੇਦਾ ॥

ਅਸਟ ਦਸਾ ਖਟੁ ਤੀਨਿ ਉਪਾਏ ॥

ਸੋ ਬੂਝੈ ਜਿਸੁ ਆਪਿ ਬੁਝਾਏ ॥

ਤੀਨਿ ਸਮਾਵੈ ਚਉਥੈ ਵਾਸਾ ॥

ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥

੫॥

ਪੰਚਮੀ ਪੰਚ ਭੂਤ ਬੇਤਾਲਾ ॥

ਆਪਿ ਅਗੋਚਰੁ ਪੁਰਖੁ ਨਿਰਾਲਾ ॥

ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥

ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥

ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥

ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥

੬॥

ਝੂਠੇ ਕਉ ਨਾਹੀ ਪਤਿ ਨਾਉ ॥

ਕਬਹੁ ਨ ਸੂਚਾ ਕਾਲਾ ਕਾਉ ॥

ਪਿੰਜਰਿ ਪੰਖੀ ਬੰਧਿਆ ਕੋਇ ॥

ਛੇਰੀਂ ਭਰਮੈ ਮੁਕਤਿ ਨ ਹੋਇ ॥

ਤਉ ਛੂਟੈ ਜਾ ਖਸਮੁ ਛਡਾਏ ॥

ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥

੭॥

ਖਸਟੀ ਖਟੁ ਦਰਸਨ ਪ੍ਰਭ ਸਾਜੇ ॥

ਅਨਹਦ ਸਬਦੁ ਨਿਰਾਲਾ ਵਾਜੇ ॥

ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥

ਸਬਦੇ ਭੇਦੇ ਤਉ ਪਤਿ ਪਾਵੈ ॥

ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥

ਸਾਚੈ ਸਾਚੇ ਸਾਚਿ ਸਮਾਵਹਿ ॥

੮॥

ਸਪਤਮੀ ਸਤੁ ਸੰਤੋਖੁ ਸਰੀਰਿ ॥

ਸਾਤ ਸਮੁੰਦ ਭਰੇ ਨਿਰਮਲ ਨੀਰਿ ॥

ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥

ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥

ਮਨਿ ਸਾਚਾ ਮੁਖਿ ਸਾਚਉ ਭਾਇ ॥

ਸਚੁ ਨੀਸਾਣੈ ਠਾਕ ਨ ਪਾਇ ॥

੯॥

ਅਸਟਮੀ ਅਸਟ ਸਿਧਿ ਬੁਧਿ ਸਾਧੈ ॥

ਸਚੁ ਨਿਹਕੇਵਲੁ ਕਰਮਿ ਅਰਾਧੈ ॥

ਪਉਣ ਪਾਣੀ ਅਗਨੀ ਬਿਸਰਾਉ ॥

ਤਹੀ ਨਿਰੰਜਨੁ ਸਾਚੋ ਨਾਉ ॥

ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥

ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥

੧੦॥

ਨਾਉ ਨਉਮੀ ਨਵੇ ਨਾਥ ਨਵ ਖੰਡਾ ॥

ਘਟਿ ਘਟਿ ਨਾਥੁ ਮਹਾ ਬਲਵੰਡਾ ॥

SikhiAt.Net
839 ×