Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
840
Pavan Ang 840 of 1430

ਆਈ ਪੂਤਾ ਇਹੁ ਜਗੁ ਸਾਰਾ ॥

ਪ੍ਰਭ ਆਦੇਸੁ ਆਦਿ ਰਖਵਾਰਾ ॥

ਆਦਿ ਜੁਗਾਦੀ ਹੈ ਭੀ ਹੋਗੁ ॥

ਓਹੁ ਅਪਰੰਪਰੁ ਕਰਣੈ ਜੋਗੁ ॥

੧੧॥

ਦਸਮੀ ਨਾਮੁ ਦਾਨੁ ਇਸਨਾਨੁ ॥

ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥

ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥

ਬਿਲਮੁ ਨ ਤੂਟਸਿ ਕਾਚੈ ਤਾਗੈ ॥

ਜਿਉ ਤਾਗਾ ਜਗੁ ਏਵੈ ਜਾਣਹੁ ॥

ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥

੧੨॥

ਏਕਾਦਸੀ ਇਕੁ ਰਿਦੈ ਵਸਾਵੈ ॥

ਹਿੰਸਾ ਮਮਤਾ ਮੋਹੁ ਚੁਕਾਵੈ ॥

ਫਲੁ ਪਾਵੈ ਬ੍ਰਤੁ ਆਤਮ ਚੀਨੈ ॥

ਪਾਖੰਡਿ ਰਾਚਿ ਤਤੁ ਨਹੀ ਬੀਨੈ ॥

ਨਿਰਮਲੁ ਨਿਰਾਹਾਰੁ ਨਿਹਕੇਵਲੁ ॥

ਸੂਚੈ ਸਾਚੇ ਨਾ ਲਾਗੈ ਮਲੁ ॥

੧੩॥

ਜਹ ਦੇਖਉ ਤਹ ਏਕੋ ਏਕਾ ॥

ਹੋਰਿ ਜੀਅ ਉਪਾਏ ਵੇਕੋ ਵੇਕਾ ॥

ਫਲੋਹਾਰ ਕੀਏ ਫਲੁ ਜਾਇ ॥

ਰਸ ਕਸ ਖਾਏ ਸਾਦੁ ਗਵਾਇ ॥

ਕੂੜੈ ਲਾਲਚਿ ਲਪਟੈ ਲਪਟਾਇ ॥

ਛੂਟੈ ਗੁਰਮੁਖਿ ਸਾਚੁ ਕਮਾਇ ॥

੧੪॥

ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥

ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥

ਜਾਗਤੁ ਜਾਗਿ ਰਹੈ ਲਿਵ ਲਾਇ ॥

ਗੁਰ ਪਰਚੈ ਤਿਸੁ ਕਾਲੁ ਨ ਖਾਇ ॥

ਅਤੀਤ ਭਏ ਮਾਰੇ ਬੈਰਾਈ ॥

ਪ੍ਰਣਵਤਿ ਨਾਨਕ ਤਹ ਲਿਵ ਲਾਈ ॥

੧੫॥

ਦੁਆਦਸੀ ਦਇਆ ਦਾਨੁ ਕਰਿ ਜਾਣੈ ॥

ਬਾਹਰਿ ਜਾਤੋ ਭੀਤਰਿ ਆਣੈ ॥

ਬਰਤੀ ਬਰਤ ਰਹੈ ਨਿਹਕਾਮ ॥

ਅਜਪਾ ਜਾਪੁ ਜਪੈ ਮੁਖਿ ਨਾਮ ॥

ਤੀਨਿ ਭਵਣ ਮਹਿ ਏਕੋ ਜਾਣੈ ॥

ਸਭਿ ਸੁਚਿ ਸੰਜਮ ਸਾਚੁ ਪਛਾਣੈ ॥

੧੬॥

ਤੇਰਸਿ ਤਰਵਰ ਸਮੁਦ ਕਨਾਰੈ ॥

ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥

ਡਰ ਡਰਿ ਮਰੈ ਨ ਬੂਡੈ ਕੋਇ ॥

ਨਿਡਰੁ ਬੂਡਿ ਮਰੈ ਪਤਿ ਖੋਇ ॥

ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥

ਤਖਤਿ ਨਿਵਾਸੁ ਸਚੁ ਮਨਿ ਭਾਣੈ ॥

੧੭॥

ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥

ਰਾਜਸ ਤਾਮਸ ਸਤ ਕਾਲ ਸਮਾਵੈ ॥

ਸਸੀਅਰ ਕੈ ਘਰਿ ਸੂਰੁ ਸਮਾਵੈ ॥

ਜੋਗ ਜੁਗਤਿ ਕੀ ਕੀਮਤਿ ਪਾਵੈ ॥

ਚਉਦਸਿ ਭਵਨ ਪਾਤਾਲ ਸਮਾਏ ॥

ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥

੧੮॥

ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥

ਬੂਝਹੁ ਗਿਆਨੀ ਸਬਦੁ ਬੀਚਾਰਿ ॥

ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥

ਕਰਿ ਕਰਿ ਵੇਖੈ ਕਰਤਾ ਸੋਈ ॥

ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥

ਮਨਮੁਖਿ ਭੂਲੇ ਆਵਹਿ ਜਾਹਿ ॥

੧੯॥

ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥

ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥

ਜਹ ਆਸਾ ਤਹ ਬਿਨਸਿ ਬਿਨਾਸਾ ॥

ਫੂਟੈ ਖਪਰੁ ਦੁਬਿਧਾ ਮਨਸਾ ॥

ਮਮਤਾ ਜਾਲ ਤੇ ਰਹੈ ਉਦਾਸਾ ॥

ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥

੨੦॥

੧॥

SikhiAt.Net
840 ×