ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
842
ਪਾਵਨ ਅੰਗ 842 / 1430

ਤੂ ਸੁਖਦਾਤਾ ਲੈਹਿ ਮਿਲਾਇ ॥

ਏਕਸ ਤੇ ਦੂਜਾ ਨਾਹੀ ਕੋਇ ॥

ਗੁਰਮੁਖਿ ਬੂਝੈ ਸੋਝੀ ਹੋਇ ॥

੯॥

ਪੰਦ੍ਰਹ ਥਿਤੀਂ ਤੈ ਸਤ ਵਾਰ ॥

ਮਾਹਾ ਰੁਤੀ ਆਵਹਿ ਵਾਰ ਵਾਰ ॥

ਦਿਨਸੁ ਰੈਣਿ ਤਿਵੈ ਸੰਸਾਰੁ ॥

ਆਵਾ ਗਉਣੁ ਕੀਆ ਕਰਤਾਰਿ ॥

ਨਿਹਚਲੁ ਸਾਚੁ ਰਹਿਆ ਕਲ ਧਾਰਿ ॥

ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥

੧੦॥

੧॥

ਬਿਲਾਵਲੁ ਮਹਲਾ ੩ ॥

ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥

ਜੀਅ ਜੰਤ ਮਾਇਆ ਮੋਹਿ ਪਾਜੇ ॥

ਦੂਜੈ ਭਾਇ ਪਰਪੰਚਿ ਲਾਗੇ ॥

ਆਵਹਿ ਜਾਵਹਿ ਮਰਹਿ ਅਭਾਗੇ ॥

ਸਤਿਗੁਰਿ ਭੇਟਿਐ ਸੋਝੀ ਪਾਇ ॥

ਪਰਪੰਚੁ ਚੂਕੈ ਸਚਿ ਸਮਾਇ ॥

੧॥

ਜਾ ਕੈ ਮਸਤਕਿ ਲਿਖਿਆ ਲੇਖੁ ॥

ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥

੧॥

ਰਹਾਉ ॥

ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥

ਕੋਇ ਨ ਮੇਟੈ ਤੇਰੈ ਲੇਖੈ ॥

ਸਿਧ ਸਾਧਿਕ ਜੇ ਕੋ ਕਹੈ ਕਹਾਏ ॥

ਭਰਮੇ ਭੂਲਾ ਆਵੈ ਜਾਏ ॥

ਸਤਿਗੁਰੁ ਸੇਵੈ ਸੋ ਜਨੁ ਬੂਝੈ ॥

ਹਉਮੈ ਮਾਰੇ ਤਾ ਦਰੁ ਸੂਝੈ ॥

੨॥

ਏਕਸੁ ਤੇ ਸਭੁ ਦੂਜਾ ਹੂਆ ॥

ਏਕੋ ਵਰਤੈ ਅਵਰੁ ਨ ਬੀਆ ॥

ਦੂਜੇ ਤੇ ਜੇ ਏਕੋ ਜਾਣੈ ॥

ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥

ਸਤਿਗੁਰੁ ਭੇਟੇ ਤਾ ਏਕੋ ਪਾਏ ॥

ਵਿਚਹੁ ਦੂਜਾ ਠਾਕਿ ਰਹਾਏ ॥

੩॥

ਜਿਸ ਦਾ ਸਾਹਿਬੁ ਡਾਢਾ ਹੋਇ ॥

ਤਿਸ ਨੋ ਮਾਰਿ ਨ ਸਾਕੈ ਕੋਇ ॥

ਸਾਹਿਬ ਕੀ ਸੇਵਕੁ ਰਹੈ ਸਰਣਾਈ ॥

ਆਪੇ ਬਖਸੇ ਦੇ ਵਡਿਆਈ ॥

ਤਿਸ ਤੇ ਊਪਰਿ ਨਾਹੀ ਕੋਇ ॥

ਕਉਣੁ ਡਰੈ ਡਰੁ ਕਿਸ ਕਾ ਹੋਇ ॥

੪॥

ਗੁਰਮਤੀ ਸਾਂਤਿ ਵਸੈ ਸਰੀਰ ॥

ਸਬਦੁ ਚੀਨ੍ਹਿ ਫਿਰਿ ਲਗੈ ਨ ਪੀਰ ॥

ਆਵੈ ਨ ਜਾਇ ਨਾ ਦੁਖੁ ਪਾਏ ॥

ਨਾਮੇ ਰਾਤੇ ਸਹਜਿ ਸਮਾਏ ॥

ਨਾਨਕ ਗੁਰਮੁਖਿ ਵੇਖੈ ਹਦੂਰਿ ॥

ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥

੫॥

ਇਕਿ ਸੇਵਕ ਇਕਿ ਭਰਮਿ ਭੁਲਾਏ ॥

ਆਪੇ ਕਰੇ ਹਰਿ ਆਪਿ ਕਰਾਏ ॥

ਏਕੋ ਵਰਤੈ ਅਵਰੁ ਨ ਕੋਇ ॥

ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥

ਸਤਿਗੁਰੁ ਸੇਵੇ ਕਰਣੀ ਸਾਰੀ ॥

ਦਰਿ ਸਾਚੈ ਸਾਚੇ ਵੀਚਾਰੀ ॥

੬॥

ਥਿਤੀ ਵਾਰ ਸਭਿ ਸਬਦਿ ਸੁਹਾਏ ॥

ਸਤਿਗੁਰੁ ਸੇਵੇ ਤਾ ਫਲੁ ਪਾਏ ॥

ਥਿਤੀ ਵਾਰ ਸਭਿ ਆਵਹਿ ਜਾਹਿ ॥

ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥

ਥਿਤੀ ਵਾਰ ਤਾ ਜਾ ਸਚਿ ਰਾਤੇ ॥

ਬਿਨੁ ਨਾਵੈ ਸਭਿ ਭਰਮਹਿ ਕਾਚੇ ॥

੭॥

ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥

ਏਕੁ ਨ ਚੇਤਹਿ ਦੂਜੈ ਲੋਭਾਹਿ ॥

ਅਚੇਤ ਪਿੰਡੀ ਅਗਿਆਨ ਅੰਧਾਰੁ ॥

ਬਿਨੁ ਸਬਦੈ ਕਿਉ ਪਾਏ ਪਾਰੁ ॥

ਆਪਿ ਉਪਾਏ ਉਪਾਵਣਹਾਰੁ ॥

ਆਪੇ ਕੀਤੋਨੁ ਗੁਰ ਵੀਚਾਰੁ ॥

੮॥

ਬਹੁਤੇ ਭੇਖ ਕਰਹਿ ਭੇਖਧਾਰੀ ॥

ਭਵਿ ਭਵਿ ਭਰਮਹਿ ਕਾਚੀ ਸਾਰੀ ॥

ਐਥੈ ਸੁਖੁ ਨ ਆਗੈ ਹੋਇ ॥

SikhiAt.Net
842 ×