Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
843
Pavan Ang 843 of 1430

ਮਨਮੁਖ ਮੁਏ ਅਪਣਾ ਜਨਮੁ ਖੋਇ ॥

ਸਤਿਗੁਰੁ ਸੇਵੇ ਭਰਮੁ ਚੁਕਾਏ ॥

ਘਰ ਹੀ ਅੰਦਰਿ ਸਚੁ ਮਹਲੁ ਪਾਏ ॥

੯॥

ਆਪੇ ਪੂਰਾ ਕਰੇ ਸੁ ਹੋਇ ॥

ਏਹਿ ਥਿਤੀ ਵਾਰ ਦੂਜਾ ਦੋਇ ॥

ਸਤਿਗੁਰ ਬਾਝਹੁ ਅੰਧੁ ਗੁਬਾਰੁ ॥

ਥਿਤੀ ਵਾਰ ਸੇਵਹਿ ਮੁਗਧ ਗਵਾਰ ॥

ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥

ਇਕਤੁ ਨਾਮਿ ਸਦਾ ਰਹਿਆ ਸਮਾਇ ॥

੧੦॥

੨॥

ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥

ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥

ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥

ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥

ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥

ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥

ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥

੧॥

ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥

ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥

ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥

ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥

ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥

ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥

੨॥

ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥

ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥

ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥

ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥

ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥

ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥

੩॥

ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥

ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥

ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥

ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥

ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥

ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥

੪॥

੧॥

ਬਿਲਾਵਲੁ ਮਹਲਾ ੧ ॥

ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥

ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥

ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥

ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥

SikhiAt.Net
843 ×