ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
844
ਪਾਵਨ ਅੰਗ 844 / 1430

ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥

ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥

੧॥

ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥

ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥

ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥

ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥

ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥

ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥

੨॥

ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥

ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥

ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥

ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥

ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥

ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥

੩॥

ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥

ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥

ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥

ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥

ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥

ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥

੪॥

੨॥

ਛੰਤ ਬਿਲਾਵਲੁ ਮਹਲਾ ੪ ਮੰਗਲ ੴ ਸਤਿਗੁਰ ਪ੍ਰਸਾਦਿ ॥

ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥

ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥

ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥

ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥

੧॥

ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥

ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥

ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥

ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥

੨॥

ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥

ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥

ਜਿਨ ਮਾਣਸ ਜਨਮਿ ਨ ਪਾਇਆ ਤਿਨ੍ਹ ਭਾਗੁ ਮੰਦੇਰਾ ਰਾਮ ॥

ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥

੩॥

ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥

SikhiAt.Net
844 ×