ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
845
ਪਾਵਨ ਅੰਗ 845 / 1430

ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥

ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥

ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥

੪॥

੧॥

੩॥

ਬਿਲਾਵਲੁ ਮਹਲਾ ੪ ਸਲੋਕੁ ॥

ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥

ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥

੧॥

ਛੰਤ ॥

ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥

ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥

ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥

ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥

੧॥

ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥

ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥

ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥

ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥

੨॥

ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥

ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥

ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥

ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥

੩॥

ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥

ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥

ਜਿਨ੍ਹ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥

ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥

੪॥

੨॥

੪॥

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥

ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥

ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥

ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥

ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥

ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥

ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥

੧॥

ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥

ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥

ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥

ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥

ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥

ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥

੨॥

SikhiAt.Net
845 ×