Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
846
Pavan Ang 846 of 1430

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥

ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥

ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥

ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥

ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥

ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥

੩॥

ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥

ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥

ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥

ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥

ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥

ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥

੪॥

੧॥

ਬਿਲਾਵਲੁ ਮਹਲਾ ੫ ॥

ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥

ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥

ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥

ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥

ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥

ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥

੧॥

ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥

ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥

ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥

ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥

ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥

ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥

੨॥

ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥

ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥

ਗਹਿ ਭੁਜਾ ਲੀਨ੍ਹੀ ਦਾਸਿ ਕੀਨ੍ਹੀ ਅੰਕੁਰਿ ਉਦੋਤੁ ਜਣਾਇਆ ॥

ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥

ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥

ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥

੩॥

ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥

ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥

ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥

ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥

ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥

ਬਿਨਵੰਤਿ ਨਾਨਕ ਸੇਈ ਜਾਣਹਿ ਜਿਨ੍ਹੀ ਹਰਿ ਰਸੁ ਪੀਆ ॥

੪॥

੨॥

SikhiAt.Net
846 ×