Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
851
Pavan Ang 851 of 1430

ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥

ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥

ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥

ਨਾਮਿ ਰਤੇ ਜਨ ਸਦਾ ਸੁਖੁ ਪਾਇਨ੍ਹਿ ਜਨ ਨਾਨਕ ਤਿਨ ਬਲਿ ਜਾਏ ॥

੧॥

ਮਃ ੩ ॥

ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥

ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥

ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥

ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥

ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥

੨॥

ਪਉੜੀ ॥

ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥

ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥

ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥

ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥

ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥

੫॥

ਸਲੋਕ ਮਃ ੩ ॥

ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥

ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥

ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥

ਅੰਮ੍ਰਿਤੁ ਖਾਣਾ ਪੈਨ੍ਹਣਾ ਨਾਨਕ ਨਾਇ ਵਡਿਆਈ ਹੋਇ ॥

੧॥

ਮਃ ੩ ॥

ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥

ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥

ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥

੨॥

ਪਉੜੀ ॥

ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥

ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥

ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥

ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥

ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥

੬॥

ਸਲੋਕ ਮਃ ੩ ॥

ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥

ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥

ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥

ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥

੧॥

ਮਃ ੩ ॥

ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥

SikhiAt.Net
851 ×