ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
855
ਪਾਵਨ ਅੰਗ 855 / 1430

ਪਉੜੀ ॥

ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥

ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥

ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥

ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥

ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥

੧੩॥

੧॥

ਸੁਧੁ ॥

ਬਿਲਾਵਲੁ ਬਾਣੀ ਭਗਤਾ ਕੀ ॥

ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥

ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥

ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥

੧॥

ਰਹਾਉ ॥

ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥

ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥

੧॥

ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥

ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥

੨॥

ਹਰਿ ਕੇ ਸੇਵਕ ਜੋ ਹਰਿ ਭਾਏ ਤਿਨ੍ਹ ਕੀ ਕਥਾ ਨਿਰਾਰੀ ਰੇ ॥

ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥

੩॥

ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥

ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥

੪॥

੧॥

ਬਿਲਾਵਲੁ ॥

ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥

ਹਰਿ ਗੁਨ ਕਥਤ ਸੁਨਤ ਬਉਰਾਨੋ ॥

੧॥

ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥

ਮੈ ਬਿਗਰਿਓ ਬਿਗਰੈ ਮਤਿ ਅਉਰਾ ॥

੧॥

ਰਹਾਉ ॥

ਆਪਿ ਨ ਬਉਰਾ ਰਾਮ ਕੀਓ ਬਉਰਾ ॥

ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥

੨॥

ਮੈ ਬਿਗਰੇ ਅਪਨੀ ਮਤਿ ਖੋਈ ॥

ਮੇਰੇ ਭਰਮਿ ਭੂਲਉ ਮਤਿ ਕੋਈ ॥

੩॥

ਸੋ ਬਉਰਾ ਜੋ ਆਪੁ ਨ ਪਛਾਨੈ ॥

ਆਪੁ ਪਛਾਨੈ ਤ ਏਕੈ ਜਾਨੈ ॥

੪॥

ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥

ਕਹਿ ਕਬੀਰ ਰਾਮੈ ਰੰਗਿ ਰਾਤਾ ॥

੫॥

੨॥

ਬਿਲਾਵਲੁ ॥

ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥

ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥

੧॥

ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥

ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹਾਰੀ ॥

੧॥

ਰਹਾਉ ॥

ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥

ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥

੨॥

SikhiAt.Net
855 ×