Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
856
Pavan Ang 856 of 1430

ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥

ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥

੩॥

ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥

ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥

੪॥

੩॥

ਬਿਲਾਵਲੁ ॥

ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥

ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥

੧॥

ਹਮਾਰੇ ਕੁਲ ਕਉਨੇ ਰਾਮੁ ਕਹਿਓ ॥

ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥

੧॥

ਰਹਾਉ ॥

ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥

ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥

੨॥

ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥

ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥

੩॥

ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥

ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥

੪॥

੪॥

ਬਿਲਾਵਲੁ ॥

ਕੋਊ ਹਰਿ ਸਮਾਨਿ ਨਹੀ ਰਾਜਾ ॥

ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥

੧॥

ਰਹਾਉ ॥

ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥

ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥

੧॥

ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥

ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥

੨॥

੫॥

ਬਿਲਾਵਲੁ ॥

ਰਾਖਿ ਲੇਹੁ ਹਮ ਤੇ ਬਿਗਰੀ ॥

ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥

੧॥

ਰਹਾਉ ॥

ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥

ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥

੧॥

ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥

ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥

੨॥

੬॥

ਬਿਲਾਵਲੁ ॥

ਦਰਮਾਦੇ ਠਾਢੇ ਦਰਬਾਰਿ ॥

ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲ੍ਹਿ ਕਿਵਾਰ ॥

੧॥

ਰਹਾਉ ॥

ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨ੍ਹ ਸੁਨੀਅਤੁ ਸੁਜਸੁ ਤੁਮ੍ਹਾਰ ॥

ਮਾਗਉ ਕਾਹਿ ਰੰਕ ਸਭ ਦੇਖਉ ਤੁਮ੍ਹ ਹੀ ਤੇ ਮੇਰੋ ਨਿਸਤਾਰੁ ॥

੧॥

ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥

ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥

੨॥

੭॥

ਬਿਲਾਵਲੁ ॥

ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥

ਭ੍ਰਮ ਕੈ ਭਾਇ ਭਵੈ ਭੇਖਧਾਰੀ ॥

੧॥

SikhiAt.Net
856 ×