ਆਸਨੁ ਪਵਨ ਦੂਰਿ ਕਰਿ ਬਵਰੇ ॥
ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥
੧॥
ਰਹਾਉ ॥
ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥
ਕਹਿ ਕਬੀਰ ਕੇਸੌ ਜਗਿ ਜੋਗੀ ॥
੨॥
੮॥
ਬਿਲਾਵਲੁ ॥
ਇਨ੍ਹਿ ਮਾਇਆ ਜਗਦੀਸ ਗੁਸਾਈ ਤੁਮ੍ਹਰੇ ਚਰਨ ਬਿਸਾਰੇ ॥
ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥
੧॥
ਰਹਾਉ ॥
ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥
ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥
੧॥
ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ ਝੂਠੁ ਗੁਮਾਨਾ ॥
ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥
੨॥
੯॥
ਬਿਲਾਵਲੁ ॥
ਸਰੀਰ ਸਰੋਵਰ ਭੀਤਰੇ ਆਛੈ ਕਮਲ ਅਨੂਪ ॥
ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪ ॥
੧॥
ਰੇ ਮਨ ਹਰਿ ਭਜੁ ਭ੍ਰਮੁ ਤਜਹੁ ਜਗਜੀਵਨ ਰਾਮ ॥
੧॥
ਰਹਾਉ ॥
ਆਵਤ ਕਛੂ ਨ ਦੀਸਈ ਨਹ ਦੀਸੈ ਜਾਤ ॥
ਜਹ ਉਪਜੈ ਬਿਨਸੈ ਤਹੀ ਜੈਸੇ ਪੁਰਿਵਨ ਪਾਤ ॥
੨॥
ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥
ਕਹਿ ਕਬੀਰ ਸੇਵਾ ਕਰਹੁ ਮਨ ਮੰਝਿ ਮੁਰਾਰਿ ॥
੩॥
੧੦॥
ਬਿਲਾਵਲੁ ॥
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥
ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥
੧॥
ਰਹਾਉ ॥
ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥
ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥
੧॥
ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥
ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥
੨॥
ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥
ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥
੩॥
੧੧॥
ਬਿਲਾਵਲੁ ॥
ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥
ਮਾਨੌ ਸਭ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥
ਰਹਾਉ ॥
ਤਬ ਇਹ ਮਤਿ ਜਉ ਸਭ ਮਹਿ ਪੇਖੈ ਕੁਟਿਲ ਗਾਂਠਿ ਜਬ ਖੋਲੈ ਦੇਵ ॥
ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥
੧॥
ਜਹ ਉਹੁ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥
ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਦੇਵ ॥
੨॥
੧੨॥
ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਸਫਲ ਜਨਮੁ ਮੋ ਕਉ ਗੁਰ ਕੀਨਾ ॥