ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥
੩॥
ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥
੪॥
੬॥
ਛਕਾ ੧॥
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਭੁ ਕਰਤਾ ਸਭੁ ਭੁਗਤਾ ॥
੧॥
ਰਹਾਉ ॥
ਸੁਨਤੋ ਕਰਤਾ ਪੇਖਤ ਕਰਤਾ ॥
ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥
ਓਪਤਿ ਕਰਤਾ ਪਰਲਉ ਕਰਤਾ ॥
ਬਿਆਪਤ ਕਰਤਾ ਅਲਿਪਤੋ ਕਰਤਾ ॥
੧॥
ਬਕਤੋ ਕਰਤਾ ਬੂਝਤ ਕਰਤਾ ॥
ਆਵਤੁ ਕਰਤਾ ਜਾਤੁ ਭੀ ਕਰਤਾ ॥
ਨਿਰਗੁਨ ਕਰਤਾ ਸਰਗੁਨ ਕਰਤਾ ॥
ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥
੨॥
੧॥
ਗੋਂਡ ਮਹਲਾ ੫ ॥
ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕਸੁੰਭਾਇਲੇ ॥
ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥
੧॥
ਮਨ ਸਮਝੁ ਛੋਡਿ ਆਵਾਇਲੇ ॥
ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥
੧॥
ਰਹਾਉ ॥
ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥
ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥
੨॥
ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥
ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥
੩॥
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮ੍ਹਰੇ ਜੀਅ ਜੰਤਾਇਲੇ ॥
ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥
੪॥
੨॥
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਜੀਅ ਪ੍ਰਾਨ ਕੀਏ ਜਿਨਿ ਸਾਜਿ ॥
ਮਾਟੀ ਮਹਿ ਜੋਤਿ ਰਖੀ ਨਿਵਾਜਿ ॥
ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥
ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥
੧॥
ਪਾਰਬ੍ਰਹਮ ਕੀ ਲਾਗਉ ਸੇਵ ॥
ਗੁਰ ਤੇ ਸੁਝੈ ਨਿਰੰਜਨ ਦੇਵ ॥
੧॥
ਰਹਾਉ ॥
ਜਿਨਿ ਕੀਏ ਰੰਗ ਅਨਿਕ ਪਰਕਾਰ ॥
ਓਪਤਿ ਪਰਲਉ ਨਿਮਖ ਮਝਾਰ ॥
ਜਾ ਕੀ ਗਤਿ ਮਿਤਿ ਕਹੀ ਨ ਜਾਇ ॥
ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥
੨॥
ਆਇ ਨ ਜਾਵੈ ਨਿਹਚਲੁ ਧਨੀ ॥
ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥