ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
863
ਪਾਵਨ ਅੰਗ 863 / 1430

ਲਾਲ ਨਾਮ ਜਾ ਕੈ ਭਰੇ ਭੰਡਾਰ ॥

ਸਗਲ ਘਟਾ ਦੇਵੈ ਆਧਾਰ ॥

੩॥

ਸਤਿ ਪੁਰਖੁ ਜਾ ਕੋ ਹੈ ਨਾਉ ॥

ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥

ਬਾਲ ਸਖਾਈ ਭਗਤਨ ਕੋ ਮੀਤ ॥

ਪ੍ਰਾਨ ਅਧਾਰ ਨਾਨਕ ਹਿਤ ਚੀਤ ॥

੪॥

੧॥

੩॥

ਗੋਂਡ ਮਹਲਾ ੫ ॥

ਨਾਮ ਸੰਗਿ ਕੀਨੋ ਬਿਉਹਾਰੁ ॥

ਨਾਮੋੁ ਹੀ ਇਸੁ ਮਨ ਕਾ ਅਧਾਰੁ ॥

ਨਾਮੋ ਹੀ ਚਿਤਿ ਕੀਨੀ ਓਟ ॥

ਨਾਮੁ ਜਪਤ ਮਿਟਹਿ ਪਾਪ ਕੋਟਿ ॥

੧॥

ਰਾਸਿ ਦੀਈ ਹਰਿ ਏਕੋ ਨਾਮੁ ॥

ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥

੧॥

ਰਹਾਉ ॥

ਨਾਮੁ ਹਮਾਰੇ ਜੀਅ ਕੀ ਰਾਸਿ ॥

ਨਾਮੋ ਸੰਗੀ ਜਤ ਕਤ ਜਾਤ ॥

ਨਾਮੋ ਹੀ ਮਨਿ ਲਾਗਾ ਮੀਠਾ ॥

ਜਲਿ ਥਲਿ ਸਭ ਮਹਿ ਨਾਮੋ ਡੀਠਾ ॥

੨॥

ਨਾਮੇ ਦਰਗਹ ਮੁਖ ਉਜਲੇ ॥

ਨਾਮੇ ਸਗਲੇ ਕੁਲ ਉਧਰੇ ॥

ਨਾਮਿ ਹਮਾਰੇ ਕਾਰਜ ਸੀਧ ॥

ਨਾਮ ਸੰਗਿ ਇਹੁ ਮਨੂਆ ਗੀਧ ॥

੩॥

ਨਾਮੇ ਹੀ ਹਮ ਨਿਰਭਉ ਭਏ ॥

ਨਾਮੇ ਆਵਨ ਜਾਵਨ ਰਹੇ ॥

ਗੁਰਿ ਪੂਰੈ ਮੇਲੇ ਗੁਣਤਾਸ ॥

ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥

੪॥

੨॥

੪॥

ਗੋਂਡ ਮਹਲਾ ੫ ॥

ਨਿਮਾਨੇ ਕਉ ਜੋ ਦੇਤੋ ਮਾਨੁ ॥

ਸਗਲ ਭੂਖੇ ਕਉ ਕਰਤਾ ਦਾਨੁ ॥

ਗਰਭ ਘੋਰ ਮਹਿ ਰਾਖਨਹਾਰੁ ॥

ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥

੧॥

ਐਸੋ ਪ੍ਰਭੁ ਮਨ ਮਾਹਿ ਧਿਆਇ ॥

ਘਟਿ ਅਵਘਟਿ ਜਤ ਕਤਹਿ ਸਹਾਇ ॥

੧॥

ਰਹਾਉ ॥

ਰੰਕੁ ਰਾਉ ਜਾ ਕੈ ਏਕ ਸਮਾਨਿ ॥

ਕੀਟ ਹਸਤਿ ਸਗਲ ਪੂਰਾਨ ॥

ਬੀਓ ਪੂਛਿ ਨ ਮਸਲਤਿ ਧਰੈ ॥

ਜੋ ਕਿਛੁ ਕਰੈ ਸੁ ਆਪਹਿ ਕਰੈ ॥

੨॥

ਜਾ ਕਾ ਅੰਤੁ ਨ ਜਾਨਸਿ ਕੋਇ ॥

ਆਪੇ ਆਪਿ ਨਿਰੰਜਨੁ ਸੋਇ ॥

ਆਪਿ ਅਕਾਰੁ ਆਪਿ ਨਿਰੰਕਾਰੁ ॥

ਘਟ ਘਟ ਘਟਿ ਸਭ ਘਟ ਆਧਾਰੁ ॥

੩॥

ਨਾਮ ਰੰਗਿ ਭਗਤ ਭਏ ਲਾਲ ॥

ਜਸੁ ਕਰਤੇ ਸੰਤ ਸਦਾ ਨਿਹਾਲ ॥

ਨਾਮ ਰੰਗਿ ਜਨ ਰਹੇ ਅਘਾਇ ॥

ਨਾਨਕ ਤਿਨ ਜਨ ਲਾਗੈ ਪਾਇ ॥

੪॥

੩॥

੫॥

ਗੋਂਡ ਮਹਲਾ ੫ ॥

ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥

ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥

ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥

ਜਾ ਕੈ ਸੰਗਿ ਰਿਦੈ ਪਰਗਾਸ ॥

੧॥

ਸੇ ਸੰਤਨ ਹਰਿ ਕੇ ਮੇਰੇ ਮੀਤ ॥

ਕੇਵਲ ਨਾਮੁ ਗਾਈਐ ਜਾ ਕੈ ਨੀਤ ॥

੧॥

ਰਹਾਉ ॥

ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥

ਜਾ ਕੈ ਉਪਦੇਸਿ ਭਰਮੁ ਭਉ ਨਸੈ ॥

ਜਾ ਕੈ ਕੀਰਤਿ ਨਿਰਮਲ ਸਾਰ ॥

ਜਾ ਕੀ ਰੇਨੁ ਬਾਂਛੈ ਸੰਸਾਰ ॥

੨॥

ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥

ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥

ਸਰਬ ਜੀਆਂ ਕਾ ਜਾਨੈ ਭੇਉ ॥

ਕ੍ਰਿਪਾ ਨਿਧਾਨ ਨਿਰੰਜਨ ਦੇਉ ॥

੩॥

ਪਾਰਬ੍ਰਹਮ ਜਬ ਭਏ ਕ੍ਰਿਪਾਲ ॥

ਤਬ ਭੇਟੇ ਗੁਰ ਸਾਧ ਦਇਆਲ ॥

SikhiAt.Net
863 ×