ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
870
ਪਾਵਨ ਅੰਗ 870 / 1430

ਰਾਗੁ ਗੋਂਡ ਬਾਣੀ ਭਗਤਾ ਕੀ ॥

ਕਬੀਰ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥

ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥

ਮਿਲੈ ਅਸੰਤੁ ਮਸਟਿ ਕਰਿ ਰਹੀਐ ॥

੧॥

ਬਾਬਾ ਬੋਲਨਾ ਕਿਆ ਕਹੀਐ ॥

ਜੈਸੇ ਰਾਮ ਨਾਮ ਰਵਿ ਰਹੀਐ ॥

੧॥

ਰਹਾਉ ॥

ਸੰਤਨ ਸਿਉ ਬੋਲੇ ਉਪਕਾਰੀ ॥

ਮੂਰਖ ਸਿਉ ਬੋਲੇ ਝਖ ਮਾਰੀ ॥

੨॥

ਬੋਲਤ ਬੋਲਤ ਬਢਹਿ ਬਿਕਾਰਾ ॥

ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥

੩॥

ਕਹੁ ਕਬੀਰ ਛੂਛਾ ਘਟੁ ਬੋਲੈ ॥

ਭਰਿਆ ਹੋਇ ਸੁ ਕਬਹੁ ਨ ਡੋਲੈ ॥

੪॥

੧॥

ਗੋਂਡ ॥

ਨਰੂ ਮਰੈ ਨਰੁ ਕਾਮਿ ਨ ਆਵੈ ॥

ਪਸੂ ਮਰੈ ਦਸ ਕਾਜ ਸਵਾਰੈ ॥

੧॥

ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥

ਮੈ ਕਿਆ ਜਾਨਉ ਬਾਬਾ ਰੇ ॥

੧॥

ਰਹਾਉ ॥

ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥

ਕੇਸ ਜਲੇ ਜੈਸੇ ਘਾਸ ਕਾ ਪੂਲਾ ॥

੨॥

ਕਹੁ ਕਬੀਰ ਤਬ ਹੀ ਨਰੁ ਜਾਗੈ ॥

ਜਮ ਕਾ ਡੰਡੁ ਮੂੰਡ ਮਹਿ ਲਾਗੈ ॥

੩॥

੨॥

ਗੋਂਡ ॥

ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥

ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥

੧॥

ਮੋਹਿ ਬੈਰਾਗੁ ਭਇਓ ॥

ਇਹੁ ਜੀਉ ਆਇ ਕਹਾ ਗਇਓ ॥

੧॥

ਰਹਾਉ ॥

ਪੰਚ ਤਤੁ ਮਿਲਿ ਕਾਇਆ ਕੀਨ੍ਹੀ ਤਤੁ ਕਹਾ ਤੇ ਕੀਨੁ ਰੇ ॥

ਕਰਮ ਬਧ ਤੁਮ ਜੀਉ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥

੨॥

ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥

ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥

੩॥

੩॥

ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥

ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥

ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥

ਹਸਤਿ ਭਾਗਿ ਕੈ ਚੀਸਾ ਮਾਰੈ ॥

ਇਆ ਮੂਰਤਿ ਕੈ ਹਉ ਬਲਿਹਾਰੈ ॥

੧॥

ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥

ਕਾਜੀ ਬਕਿਬੋ ਹਸਤੀ ਤੋਰੁ ॥

੧॥

ਰਹਾਉ ॥

ਰੇ ਮਹਾਵਤ ਤੁਝੁ ਡਾਰਉ ਕਾਟਿ ॥

ਇਸਹਿ ਤੁਰਾਵਹੁ ਘਾਲਹੁ ਸਾਟਿ ॥

ਹਸਤਿ ਨ ਤੋਰੈ ਧਰੈ ਧਿਆਨੁ ॥

ਵਾ ਕੈ ਰਿਦੈ ਬਸੈ ਭਗਵਾਨੁ ॥

੨॥

ਕਿਆ ਅਪਰਾਧੁ ਸੰਤ ਹੈ ਕੀਨ੍ਹਾ ॥

ਬਾਂਧਿ ਪੋਟ ਕੁੰਚਰ ਕਉ ਦੀਨ੍ਹਾ ॥

ਕੁੰਚਰੁ ਪੋਟ ਲੈ ਲੈ ਨਮਸਕਾਰੈ ॥

ਬੂਝੀ ਨਹੀ ਕਾਜੀ ਅੰਧਿਆਰੈ ॥

੩॥

ਤੀਨਿ ਬਾਰ ਪਤੀਆ ਭਰਿ ਲੀਨਾ ॥

SikhiAt.Net
870 ×