ਮਨ ਕਠੋਰੁ ਅਜਹੂ ਨ ਪਤੀਨਾ ॥
ਕਹਿ ਕਬੀਰ ਹਮਰਾ ਗੋਬਿੰਦੁ ॥
ਚਉਥੇ ਪਦ ਮਹਿ ਜਨ ਕੀ ਜਿੰਦੁ ॥
੪॥
੧॥
੪॥
ਗੋਂਡ ॥
ਨਾ ਇਹੁ ਮਾਨਸੁ ਨਾ ਇਹੁ ਦੇਉ ॥
ਨਾ ਇਹੁ ਜਤੀ ਕਹਾਵੈ ਸੇਉ ॥
ਨਾ ਇਹੁ ਜੋਗੀ ਨਾ ਅਵਧੂਤਾ ॥
ਨਾ ਇਸੁ ਮਾਇ ਨ ਕਾਹੂ ਪੂਤਾ ॥
੧॥
ਇਆ ਮੰਦਰ ਮਹਿ ਕੌਨ ਬਸਾਈ ॥
ਤਾ ਕਾ ਅੰਤੁ ਨ ਕੋਊ ਪਾਈ ॥
੧॥
ਰਹਾਉ ॥
ਨਾ ਇਹੁ ਗਿਰਹੀ ਨਾ ਓਦਾਸੀ ॥
ਨਾ ਇਹੁ ਰਾਜ ਨ ਭੀਖ ਮੰਗਾਸੀ ॥
ਨਾ ਇਸੁ ਪਿੰਡੁ ਨ ਰਕਤੂ ਰਾਤੀ ॥
ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥
੨॥
ਨਾ ਇਹੁ ਤਪਾ ਕਹਾਵੈ ਸੇਖੁ ॥
ਨਾ ਇਹੁ ਜੀਵੈ ਨ ਮਰਤਾ ਦੇਖੁ ॥
ਇਸੁ ਮਰਤੇ ਕਉ ਜੇ ਕੋਊ ਰੋਵੈ ॥
ਜੋ ਰੋਵੈ ਸੋਈ ਪਤਿ ਖੋਵੈ ॥
੩॥
ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥
ਜੀਵਨ ਮਰਨੁ ਦੋਊ ਮਿਟਵਾਇਆ ॥
ਕਹੁ ਕਬੀਰ ਇਹੁ ਰਾਮ ਕੀ ਅੰਸੁ ॥
ਜਸ ਕਾਗਦ ਪਰ ਮਿਟੈ ਨ ਮੰਸੁ ॥
੪॥
੨॥
੫॥
ਗੋਂਡ ॥
ਤੂਟੇ ਤਾਗੇ ਨਿਖੁਟੀ ਪਾਨਿ ॥
ਦੁਆਰ ਊਪਰਿ ਝਿਲਕਾਵਹਿ ਕਾਨ ॥
ਕੂਚ ਬਿਚਾਰੇ ਫੂਏ ਫਾਲ ॥
ਇਆ ਮੁੰਡੀਆ ਸਿਰਿ ਚਢਿਬੋ ਕਾਲ ॥
੧॥
ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥
ਆਵਤ ਜਾਤ ਨਾਕ ਸਰ ਹੋਈ ॥
੧॥
ਰਹਾਉ ॥
ਤੁਰੀ ਨਾਰਿ ਕੀ ਛੋਡੀ ਬਾਤਾ ॥
ਰਾਮ ਨਾਮ ਵਾ ਕਾ ਮਨੁ ਰਾਤਾ ॥
ਲਰਿਕੀ ਲਰਿਕਨ ਖੈਬੋ ਨਾਹਿ ॥
ਮੁੰਡੀਆ ਅਨਦਿਨੁ ਧਾਪੇ ਜਾਹਿ ॥
੨॥
ਇਕ ਦੁਇ ਮੰਦਰਿ ਇਕ ਦੁਇ ਬਾਟ ॥
ਹਮ ਕਉ ਸਾਥਰੁ ਉਨ ਕਉ ਖਾਟ ॥
ਮੂਡ ਪਲੋਸਿ ਕਮਰ ਬਧਿ ਪੋਥੀ ॥
ਹਮ ਕਉ ਚਾਬਨੁ ਉਨ ਕਉ ਰੋਟੀ ॥
੩॥
ਮੁੰਡੀਆ ਮੁੰਡੀਆ ਹੂਏ ਏਕ ॥
ਏ ਮੁੰਡੀਆ ਬੂਡਤ ਕੀ ਟੇਕ ॥
ਸੁਨਿ ਅੰਧਲੀ ਲੋਈ ਬੇਪੀਰਿ ॥
ਇਨ੍ਹ ਮੁੰਡੀਅਨ ਭਜਿ ਸਰਨਿ ਕਬੀਰ ॥
੪॥
੩॥
੬॥
ਗੋਂਡ ॥
ਖਸਮੁ ਮਰੈ ਤਉ ਨਾਰਿ ਨ ਰੋਵੈ ॥
ਉਸੁ ਰਖਵਾਰਾ ਅਉਰੋ ਹੋਵੈ ॥
ਰਖਵਾਰੇ ਕਾ ਹੋਇ ਬਿਨਾਸ ॥
ਆਗੈ ਨਰਕੁ ਈਹਾ ਭੋਗ ਬਿਲਾਸ ॥
੧॥
ਏਕ ਸੁਹਾਗਨਿ ਜਗਤ ਪਿਆਰੀ ॥
ਸਗਲੇ ਜੀਅ ਜੰਤ ਕੀ ਨਾਰੀ ॥
੧॥
ਰਹਾਉ ॥
ਸੋਹਾਗਨਿ ਗਲਿ ਸੋਹੈ ਹਾਰੁ ॥
ਸੰਤ ਕਉ ਬਿਖੁ ਬਿਗਸੈ ਸੰਸਾਰੁ ॥
ਕਰਿ ਸੀਗਾਰੁ ਬਹੈ ਪਖਿਆਰੀ ॥
ਸੰਤ ਕੀ ਠਿਠਕੀ ਫਿਰੈ ਬਿਚਾਰੀ ॥
੨॥
ਸੰਤ ਭਾਗਿ ਓਹ ਪਾਛੈ ਪਰੈ ॥
ਗੁਰ ਪਰਸਾਦੀ ਮਾਰਹੁ ਡਰੈ ॥
ਸਾਕਤ ਕੀ ਓਹ ਪਿੰਡ ਪਰਾਇਣਿ ॥
ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥
੩॥
ਹਮ ਤਿਸ ਕਾ ਬਹੁ ਜਾਨਿਆ ਭੇਉ ॥
ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥
ਕਹੁ ਕਬੀਰ ਅਬ ਬਾਹਰਿ ਪਰੀ ॥
ਸੰਸਾਰੈ ਕੈ ਅੰਚਲਿ ਲਰੀ ॥
੪॥
੪॥
੭॥