ਜਹ ਦੇਖਾ ਤਹ ਰਹਿਆ ਸਮਾਇ ॥
੩॥
ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥
੪॥
੨॥
ਰਾਮਕਲੀ ਮਹਲਾ ੧ ॥
ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥
ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ ॥
੧॥
ਕਿਨ ਬਿਧਿ ਸਾਗਰੁ ਤਰੀਐ ॥
ਜੀਵਤਿਆ ਨਹ ਮਰੀਐ ॥
੧॥
ਰਹਾਉ ॥
ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥
ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ ਆਸਣਿ ਪੁਰਖੁ ਰਹੈ ॥
੨॥
ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥
੩॥
ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥
ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥
੪॥
ਇਨ ਬਿਧਿ ਸਾਗਰੁ ਤਰੀਐ ॥
ਜੀਵਤਿਆ ਇਉ ਮਰੀਐ ॥
੧॥
ਰਹਾਉ ਦੂਜਾ ॥
੩॥
ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥
ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥
੧॥
ਬਾਬਾ ਗੋਰਖੁ ਜਾਗੈ ॥
ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥
੧॥
ਰਹਾਉ ॥
ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥
ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥
੨॥
ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥
ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥
੩॥
ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥
ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥
੪॥
੪॥
ਰਾਮਕਲੀ ਮਹਲਾ ੧ ॥
ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥
ਵਸਗਤਿ ਪੰਚ ਕਰੇ ਨਹ ਡੋਲੈ ॥
ਐਸੀ ਜੁਗਤਿ ਜੋਗ ਕਉ ਪਾਲੇ ॥
ਆਪਿ ਤਰੈ ਸਗਲੇ ਕੁਲ ਤਾਰੇ ॥
੧॥
ਸੋ ਅਉਧੂਤੁ ਐਸੀ ਮਤਿ ਪਾਵੈ ॥
ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥
੧॥
ਰਹਾਉ ॥
ਭਿਖਿਆ ਭਾਇ ਭਗਤਿ ਭੈ ਚਲੈ ॥
ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥
ਧਿਆਨ ਰੂਪਿ ਹੋਇ ਆਸਣੁ ਪਾਵੈ ॥
ਸਚਿ ਨਾਮਿ ਤਾੜੀ ਚਿਤੁ ਲਾਵੈ ॥
੨॥
ਨਾਨਕੁ ਬੋਲੈ ਅੰਮ੍ਰਿਤ ਬਾਣੀ ॥
ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥
ਆਸਾ ਮਾਹਿ ਨਿਰਾਸੁ ਵਲਾਏ ॥
ਨਿਹਚਉ ਨਾਨਕ ਕਰਤੇ ਪਾਏ ॥
੩॥
ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥
ਗੁਰ ਚੇਲੇ ਕੀ ਸੰਧਿ ਮਿਲਾਏ ॥
ਦੀਖਿਆ ਦਾਰੂ ਭੋਜਨੁ ਖਾਇ ॥