Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
878
Pavan Ang 878 of 1430

ਛਿਅ ਦਰਸਨ ਕੀ ਸੋਝੀ ਪਾਇ ॥

੪॥

੫॥

ਰਾਮਕਲੀ ਮਹਲਾ ੧ ॥

ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥

ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥

੧॥

ਗੁਰ ਤਾਰਿ ਤਾਰਣਹਾਰਿਆ ॥

ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥

੧॥

ਰਹਾਉ ॥

ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥

ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥

੨॥

ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥

ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥

੩॥

੬॥

ਰਾਮਕਲੀ ਮਹਲਾ ੧ ॥

ਸੁਰਤੀ ਸੁਰਤਿ ਰਲਾਈਐ ਏਤੁ ॥

ਤਨੁ ਕਰਿ ਤੁਲਹਾ ਲੰਘਹਿ ਜੇਤੁ ॥

ਅੰਤਰਿ ਭਾਹਿ ਤਿਸੈ ਤੂ ਰਖੁ ॥

ਅਹਿਨਿਸਿ ਦੀਵਾ ਬਲੈ ਅਥਕੁ ॥

੧॥

ਐਸਾ ਦੀਵਾ ਨੀਰਿ ਤਰਾਇ ॥

ਜਿਤੁ ਦੀਵੈ ਸਭ ਸੋਝੀ ਪਾਇ ॥

੧॥

ਰਹਾਉ ॥

ਹਛੀ ਮਿਟੀ ਸੋਝੀ ਹੋਇ ॥

ਤਾ ਕਾ ਕੀਆ ਮਾਨੈ ਸੋਇ ॥

ਕਰਣੀ ਤੇ ਕਰਿ ਚਕਹੁ ਢਾਲਿ ॥

ਐਥੈ ਓਥੈ ਨਿਬਹੀ ਨਾਲਿ ॥

੨॥

ਆਪੇ ਨਦਰਿ ਕਰੇ ਜਾ ਸੋਇ ॥

ਗੁਰਮੁਖਿ ਵਿਰਲਾ ਬੂਝੈ ਕੋਇ ॥

ਤਿਤੁ ਘਟਿ ਦੀਵਾ ਨਿਹਚਲੁ ਹੋਇ ॥

ਪਾਣੀ ਮਰੈ ਨ ਬੁਝਾਇਆ ਜਾਇ ॥

ਐਸਾ ਦੀਵਾ ਨੀਰਿ ਤਰਾਇ ॥

੩॥

ਡੋਲੈ ਵਾਉ ਨ ਵਡਾ ਹੋਇ ॥

ਜਾਪੈ ਜਿਉ ਸਿੰਘਾਸਣਿ ਲੋਇ ॥

ਖਤ੍ਰੀ ਬ੍ਰਾਹਮਣੁ ਸੂਦੁ ਕਿ ਵੈਸੁ ॥

ਨਿਰਤਿ ਨ ਪਾਈਆ ਗਣੀ ਸਹੰਸ ॥

ਐਸਾ ਦੀਵਾ ਬਾਲੇ ਕੋਇ ॥

ਨਾਨਕ ਸੋ ਪਾਰੰਗਤਿ ਹੋਇ ॥

੪॥

੭॥

ਰਾਮਕਲੀ ਮਹਲਾ ੧ ॥

ਤੁਧਨੋ ਨਿਵਣੁ ਮੰਨਣੁ ਤੇਰਾ ਨਾਉ ॥

ਸਾਚੁ ਭੇਟ ਬੈਸਣ ਕਉ ਥਾਉ ॥

ਸਤੁ ਸੰਤੋਖੁ ਹੋਵੈ ਅਰਦਾਸਿ ॥

ਤਾ ਸੁਣਿ ਸਦਿ ਬਹਾਲੇ ਪਾਸਿ ॥

੧॥

ਨਾਨਕ ਬਿਰਥਾ ਕੋਇ ਨ ਹੋਇ ॥

ਐਸੀ ਦਰਗਹ ਸਾਚਾ ਸੋਇ ॥

੧॥

ਰਹਾਉ ॥

ਪ੍ਰਾਪਤਿ ਪੋਤਾ ਕਰਮੁ ਪਸਾਉ ॥

ਤੂ ਦੇਵਹਿ ਮੰਗਤ ਜਨ ਚਾਉ ॥

ਭਾਡੈ ਭਾਉ ਪਵੈ ਤਿਤੁ ਆਇ ॥

ਧੁਰਿ ਤੈ ਛੋਡੀ ਕੀਮਤਿ ਪਾਇ ॥

੨॥

ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥

ਅਪਨੀ ਕੀਮਤਿ ਆਪੇ ਧਰੈ ॥

ਗੁਰਮੁਖਿ ਪਰਗਟੁ ਹੋਆ ਹਰਿ ਰਾਇ ॥

ਨਾ ਕੋ ਆਵੈ ਨਾ ਕੋ ਜਾਇ ॥

੩॥

ਲੋਕੁ ਧਿਕਾਰੁ ਕਹੈ ਮੰਗਤ ਜਨ ਮਾਗਤ ਮਾਨੁ ਨ ਪਾਇਆ ॥

ਸਹ ਕੀਆ ਗਲਾ ਦਰ ਕੀਆ ਬਾਤਾ ਤੈ ਤਾ ਕਹਣੁ ਕਹਾਇਆ ॥

੪॥

੮॥

ਰਾਮਕਲੀ ਮਹਲਾ ੧ ॥

ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥

ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥

੧॥

SikhiAt.Net
878 ×