Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
879
Pavan Ang 879 of 1430

ਐਸਾ ਗਿਆਨੁ ਬੀਚਾਰੈ ਕੋਈ ॥

ਤਿਸ ਤੇ ਮੁਕਤਿ ਪਰਮ ਗਤਿ ਹੋਈ ॥

੧॥

ਰਹਾਉ ॥

ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥

ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥

੨॥

ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥

ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥

੩॥

ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥

ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥

੪॥

੯॥

ਰਾਮਕਲੀ ਮਹਲਾ ੧ ॥

ਜਾ ਹਰਿ ਪ੍ਰਭਿ ਕਿਰਪਾ ਧਾਰੀ ॥

ਤਾ ਹਉਮੈ ਵਿਚਹੁ ਮਾਰੀ ॥

ਸੋ ਸੇਵਕਿ ਰਾਮ ਪਿਆਰੀ ॥

ਜੋ ਗੁਰ ਸਬਦੀ ਬੀਚਾਰੀ ॥

੧॥

ਸੋ ਹਰਿ ਜਨੁ ਹਰਿ ਪ੍ਰਭ ਭਾਵੈ ॥

ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥

੧॥

ਰਹਾਉ ॥

ਧੁਨਿ ਵਾਜੇ ਅਨਹਦ ਘੋਰਾ ॥

ਮਨੁ ਮਾਨਿਆ ਹਰਿ ਰਸਿ ਮੋਰਾ ॥

ਗੁਰ ਪੂਰੈ ਸਚੁ ਸਮਾਇਆ ॥

ਗੁਰੁ ਆਦਿ ਪੁਰਖੁ ਹਰਿ ਪਾਇਆ ॥

੨॥

ਸਭਿ ਨਾਦ ਬੇਦ ਗੁਰਬਾਣੀ ॥

ਮਨੁ ਰਾਤਾ ਸਾਰਿਗਪਾਣੀ ॥

ਤਹ ਤੀਰਥ ਵਰਤ ਤਪ ਸਾਰੇ ॥

ਗੁਰ ਮਿਲਿਆ ਹਰਿ ਨਿਸਤਾਰੇ ॥

੩॥

ਜਹ ਆਪੁ ਗਇਆ ਭਉ ਭਾਗਾ ॥

ਗੁਰ ਚਰਣੀ ਸੇਵਕੁ ਲਾਗਾ ॥

ਗੁਰਿ ਸਤਿਗੁਰਿ ਭਰਮੁ ਚੁਕਾਇਆ ॥

ਕਹੁ ਨਾਨਕ ਸਬਦਿ ਮਿਲਾਇਆ ॥

੪॥

੧੦॥

ਰਾਮਕਲੀ ਮਹਲਾ ੧ ॥

ਛਾਦਨੁ ਭੋਜਨੁ ਮਾਗਤੁ ਭਾਗੈ ॥

ਖੁਧਿਆ ਦੁਸਟ ਜਲੈ ਦੁਖੁ ਆਗੈ ॥

ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥

ਗੁਰਮਤਿ ਭਗਤਿ ਪਾਵੈ ਜਨੁ ਕੋਈ ॥

੧॥

ਜੋਗੀ ਜੁਗਤਿ ਸਹਜ ਘਰਿ ਵਾਸੈ ॥

ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥

੧॥

ਰਹਾਉ ॥

ਪੰਚ ਬੈਲ ਗਡੀਆ ਦੇਹ ਧਾਰੀ ॥

ਰਾਮ ਕਲਾ ਨਿਬਹੈ ਪਤਿ ਸਾਰੀ ॥

ਧਰ ਤੂਟੀ ਗਾਡੋ ਸਿਰ ਭਾਰਿ ॥

ਲਕਰੀ ਬਿਖਰਿ ਜਰੀ ਮੰਝ ਭਾਰਿ ॥

੨॥

ਗੁਰ ਕਾ ਸਬਦੁ ਵੀਚਾਰਿ ਜੋਗੀ ॥

ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥

ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥

ਅਸਥਿਰੁ ਕੰਧੁ ਜਪੈ ਨਿਰੰਕਾਰੀ ॥

੩॥

ਸਹਜ ਜਗੋਟਾ ਬੰਧਨ ਤੇ ਛੂਟਾ ॥

ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥

ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥

ਨਾਨਕ ਰਾਮ ਭਗਤਿ ਜਨ ਤਰਣਾ ॥

੪॥

੧੧॥

SikhiAt.Net
879 ×