Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
88
Pavan Ang 88 of 1430

ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥

ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥

ਸਤਿਗੁਰੁ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥

ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥

੧॥

ਮਃ ੩ ॥

ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥

ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥

ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥

ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥

ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥

੨॥

ਪਉੜੀ ॥

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ ਕਿਲਵਿਖ ਪਾਪ ਲਹਾਤੀ ॥

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥

ਹਰਿ ਹਰਿ ਨਾਮੁ ਜਪਹੁ ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥

ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ ਤਿਤੁ ਮੁਖਿ ਨਾਮੁ ਜਪਾਤੀ ॥

੧੩॥

ਸਲੋਕ ਮਃ ੩ ॥

ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥

ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥

ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥

ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥

ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥

ਸਚਿ ਰਤੇ ਗੁਰ ਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥

ਨਾਨਕ ਜਿਸ ਨੋ ਮੇਲੇ ਨ ਵਿਛੁੜੈ ਸਹਜਿ ਸਮਾਵੈ ਸੋਇ ॥

੧॥

ਮਃ ੩ ॥

ਸੋ ਭਗਉਤੀ ਜੋੁ ਭਗਵੰਤੈ ਜਾਣੈ ॥

ਗੁਰ ਪਰਸਾਦੀ ਆਪੁ ਪਛਾਣੈ ॥

ਧਾਵਤੁ ਰਾਖੈ ਇਕਤੁ ਘਰਿ ਆਣੈ ॥

ਜੀਵਤੁ ਮਰੈ ਹਰਿ ਨਾਮੁ ਵਖਾਣੈ ॥

ਐਸਾ ਭਗਉਤੀ ਉਤਮੁ ਹੋਇ ॥

ਨਾਨਕ ਸਚਿ ਸਮਾਵੈ ਸੋਇ ॥

੨॥

ਮਃ ੩ ॥

ਅੰਤਰਿ ਕਪਟੁ ਭਗਉਤੀ ਕਹਾਏ ॥

ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥

ਪਰ ਨਿੰਦਾ ਕਰੇ ਅੰਤਰਿ ਮਲੁ ਲਾਏ ॥

ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥

ਸਤਸੰਗਤਿ ਸਿਉ ਬਾਦੁ ਰਚਾਏ ॥

ਅਨਦਿਨੁ ਦੁਖੀਆ ਦੂਜੈ ਭਾਇ ਰਚਾਏ ॥

ਹਰਿ ਨਾਮੁ ਨ ਚੇਤੈ ਬਹੁ ਕਰਮ ਕਮਾਏ ॥

ਪੂਰਬ ਲਿਖਿਆ ਸੁ ਮੇਟਣਾ ਨ ਜਾਏ ॥

ਨਾਨਕ ਬਿਨੁ ਸਤਿਗੁਰ ਸੇਵੇ ਮੋਖੁ ਨ ਪਾਏ ॥

੩॥

ਪਉੜੀ ॥

ਸਤਿਗੁਰੁ ਜਿਨੀ ਧਿਆਇਆ ਸੇ ਕੜਿ ਨ ਸਵਾਹੀ ॥

ਸਤਿਗੁਰੁ ਜਿਨੀ ਧਿਆਇਆ ਸੇ ਤ੍ਰਿਪਤਿ ਅਘਾਹੀ ॥

ਸਤਿਗੁਰੁ ਜਿਨੀ ਧਿਆਇਆ ਤਿਨ ਜਮ ਡਰੁ ਨਾਹੀ ॥

SikhiAt.Net
88 ×