ਬਡੈ ਭਾਗਿ ਸਾਧਸੰਗੁ ਪਾਇਓ ॥
੧॥
ਬਿਨੁ ਗੁਰ ਪੂਰੇ ਨਾਹੀ ਉਧਾਰੁ ॥
ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥
੨॥
੧੧॥
ਰਾਗੁ ਰਾਮਕਲੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਚਾਰਿ ਪੁਕਾਰਹਿ ਨਾ ਤੂ ਮਾਨਹਿ ॥
ਖਟੁ ਭੀ ਏਕਾ ਬਾਤ ਵਖਾਨਹਿ ॥
ਦਸ ਅਸਟੀ ਮਿਲਿ ਏਕੋ ਕਹਿਆ ॥
ਤਾ ਭੀ ਜੋਗੀ ਭੇਦੁ ਨ ਲਹਿਆ ॥
੧॥
ਕਿੰਕੁਰੀ ਅਨੂਪ ਵਾਜੈ ॥
ਜੋਗੀਆ ਮਤਵਾਰੋ ਰੇ ॥
੧॥
ਰਹਾਉ ॥
ਪ੍ਰਥਮੇ ਵਸਿਆ ਸਤ ਕਾ ਖੇੜਾ ॥
ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥
ਦੁਤੀਆ ਅਰਧੋ ਅਰਧਿ ਸਮਾਇਆ ॥
ਏਕੁ ਰਹਿਆ ਤਾ ਏਕੁ ਦਿਖਾਇਆ ॥
੨॥
ਏਕੈ ਸੂਤਿ ਪਰੋਏ ਮਣੀਏ ॥
ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥
ਫਿਰਤੀ ਮਾਲਾ ਬਹੁ ਬਿਧਿ ਭਾਇ ॥
ਖਿੰਚਿਆ ਸੂਤੁ ਤ ਆਈ ਥਾਇ ॥
੩॥
ਚਹੁ ਮਹਿ ਏਕੈ ਮਟੁ ਹੈ ਕੀਆ ॥
ਤਹ ਬਿਖੜੇ ਥਾਨ ਅਨਿਕ ਖਿੜਕੀਆ ॥
ਖੋਜਤ ਖੋਜਤ ਦੁਆਰੇ ਆਇਆ ॥
ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥
੪॥
ਇਉ ਕਿੰਕੁਰੀ ਆਨੂਪ ਵਾਜੈ ॥
ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥
੧॥
ਰਹਾਉ ਦੂਜਾ ॥
੧॥
੧੨॥
ਰਾਮਕਲੀ ਮਹਲਾ ੫ ॥
ਤਾਗਾ ਕਰਿ ਕੈ ਲਾਈ ਥਿਗਲੀ ॥
ਲਉ ਨਾੜੀ ਸੂਆ ਹੈ ਅਸਤੀ ॥
ਅੰਭੈ ਕਾ ਕਰਿ ਡੰਡਾ ਧਰਿਆ ॥
ਕਿਆ ਤੂ ਜੋਗੀ ਗਰਬਹਿ ਪਰਿਆ ॥
੧॥
ਜਪਿ ਨਾਥੁ ਦਿਨੁ ਰੈਨਾਈ ॥
ਤੇਰੀ ਖਿੰਥਾ ਦੋ ਦਿਹਾਈ ॥
੧॥
ਰਹਾਉ ॥
ਗਹਰੀ ਬਿਭੂਤ ਲਾਇ ਬੈਠਾ ਤਾੜੀ ॥
ਮੇਰੀ ਤੇਰੀ ਮੁੰਦ੍ਰਾ ਧਾਰੀ ॥
ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥
ਨਾਥੁ ਛੋਡਿ ਜਾਚਹਿ ਲਾਜ ਨ ਆਵੈ ॥
੨॥
ਚਲ ਚਿਤ ਜੋਗੀ ਆਸਣੁ ਤੇਰਾ ॥
ਸਿੰਙੀ ਵਾਜੈ ਨਿਤ ਉਦਾਸੇਰਾ ॥
ਗੁਰ ਗੋਰਖ ਕੀ ਤੈ ਬੂਝ ਨ ਪਾਈ ॥
ਫਿਰਿ ਫਿਰਿ ਜੋਗੀ ਆਵੈ ਜਾਈ ॥
੩॥
ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥
ਰਹਰਾਸਿ ਹਮਾਰੀ ਗੁਰ ਗੋਪਾਲਾ ॥
ਨਾਮੈ ਖਿੰਥਾ ਨਾਮੈ ਬਸਤਰੁ ॥
ਜਨ ਨਾਨਕ ਜੋਗੀ ਹੋਆ ਅਸਥਿਰੁ ॥
੪॥
ਇਉ ਜਪਿਆ ਨਾਥੁ ਦਿਨੁ ਰੈਨਾਈ ॥
ਹੁਣਿ ਪਾਇਆ ਗੁਰੁ ਗੋਸਾਈ ॥
੧॥
ਰਹਾਉ ਦੂਜਾ ॥
੨॥
੧੩॥
ਰਾਮਕਲੀ ਮਹਲਾ ੫ ॥
ਕਰਨ ਕਰਾਵਨ ਸੋਈ ॥
ਆਨ ਨ ਦੀਸੈ ਕੋਈ ॥
ਠਾਕੁਰੁ ਮੇਰਾ ਸੁਘੜੁ ਸੁਜਾਨਾ ॥
ਗੁਰਮੁਖਿ ਮਿਲਿਆ ਰੰਗੁ ਮਾਨਾ ॥
੧॥
ਐਸੋ ਰੇ ਹਰਿ ਰਸੁ ਮੀਠਾ ॥
ਗੁਰਮੁਖਿ ਕਿਨੈ ਵਿਰਲੈ ਡੀਠਾ ॥
੧॥
ਰਹਾਉ ॥
ਨਿਰਮਲ ਜੋਤਿ ਅੰਮ੍ਰਿਤੁ ਹਰਿ ਨਾਮ ॥