Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
887
Pavan Ang 887 of 1430

ਪੀਵਤ ਅਮਰ ਭਏ ਨਿਹਕਾਮ ॥

ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥

ਅਨਦ ਰੂਪ ਪ੍ਰਗਟੇ ਸੰਸਾਰੀ ॥

੨॥

ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥

ਸਦ ਬਲਿਹਾਰਿ ਜਾਉ ਲਖ ਬੇਰਾ ॥

ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥

ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥

੩॥

ਖੋਲਿ ਕਿਵਾਰਾ ਮਹਲਿ ਬੁਲਾਇਆ ॥

ਜੈਸਾ ਸਾ ਤੈਸਾ ਦਿਖਲਾਇਆ ॥

ਕਹੁ ਨਾਨਕ ਸਭੁ ਪੜਦਾ ਤੂਟਾ ॥

ਹਉ ਤੇਰਾ ਤੂ ਮੈ ਮਨਿ ਵੂਠਾ ॥

੪॥

੩॥

੧੪॥

ਰਾਮਕਲੀ ਮਹਲਾ ੫ ॥

ਸੇਵਕੁ ਲਾਇਓ ਅਪੁਨੀ ਸੇਵ ॥

ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥

ਸਗਲੀ ਚਿੰਤਾ ਆਪਿ ਨਿਵਾਰੀ ॥

ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥

੧॥

ਕਾਜ ਹਮਾਰੇ ਪੂਰੇ ਸਤਗੁਰ ॥

ਬਾਜੇ ਅਨਹਦ ਤੂਰੇ ਸਤਗੁਰ ॥

੧॥

ਰਹਾਉ ॥

ਮਹਿਮਾ ਜਾ ਕੀ ਗਹਿਰ ਗੰਭੀਰ ॥

ਹੋਇ ਨਿਹਾਲੁ ਦੇਇ ਜਿਸੁ ਧੀਰ ॥

ਜਾ ਕੇ ਬੰਧਨ ਕਾਟੇ ਰਾਇ ॥

ਸੋ ਨਰੁ ਬਹੁਰਿ ਨ ਜੋਨੀ ਪਾਇ ॥

੨॥

ਜਾ ਕੈ ਅੰਤਰਿ ਪ੍ਰਗਟਿਓ ਆਪ ॥

ਤਾ ਕਉ ਨਾਹੀ ਦੂਖ ਸੰਤਾਪ ॥

ਲਾਲੁ ਰਤਨੁ ਤਿਸੁ ਪਾਲੈ ਪਰਿਆ ॥

ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥

੩॥

ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥

ਏਕੋ ਏਕੁ ਨਿਰੰਜਨ ਪੂਜਾ ॥

ਜਤ ਕਤ ਦੇਖਉ ਆਪਿ ਦਇਆਲ ॥

ਕਹੁ ਨਾਨਕ ਪ੍ਰਭ ਮਿਲੇ ਰਸਾਲ ॥

੪॥

੪॥

੧੫॥

ਰਾਮਕਲੀ ਮਹਲਾ ੫ ॥

ਤਨ ਤੇ ਛੁਟਕੀ ਅਪਨੀ ਧਾਰੀ ॥

ਪ੍ਰਭ ਕੀ ਆਗਿਆ ਲਗੀ ਪਿਆਰੀ ॥

ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥

ਤਾ ਇਹੁ ਅਚਰਜੁ ਨੈਨਹੁ ਡੀਠਾ ॥

੧॥

ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥

ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥

੧॥

ਰਹਾਉ ॥

ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥

ਗੁਰਿ ਪਕਰਾਏ ਹਰਿ ਕੇ ਚਰਨਾ ॥

ਬੀਸ ਬਿਸੁਏ ਜਾ ਮਨ ਠਹਰਾਨੇ ॥

ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥

੨॥

ਜੋ ਜੋ ਕੀਨੋ ਹਮ ਤਿਸ ਕੇ ਦਾਸ ॥

ਪ੍ਰਭ ਮੇਰੇ ਕੋ ਸਗਲ ਨਿਵਾਸ ॥

ਨਾ ਕੋ ਦੂਤੁ ਨਹੀ ਬੈਰਾਈ ॥

ਗਲਿ ਮਿਲਿ ਚਾਲੇ ਏਕੈ ਭਾਈ ॥

੩॥

ਜਾ ਕਉ ਗੁਰਿ ਹਰਿ ਦੀਏ ਸੂਖਾ ॥

ਤਾ ਕਉ ਬਹੁਰਿ ਨ ਲਾਗਹਿ ਦੂਖਾ ॥

ਆਪੇ ਆਪਿ ਸਰਬ ਪ੍ਰਤਿਪਾਲ ॥

ਨਾਨਕ ਰਾਤਉ ਰੰਗਿ ਗੋਪਾਲ ॥

੪॥

੫॥

੧੬॥

ਰਾਮਕਲੀ ਮਹਲਾ ੫ ॥

ਮੁਖ ਤੇ ਪੜਤਾ ਟੀਕਾ ਸਹਿਤ ॥

ਹਿਰਦੈ ਰਾਮੁ ਨਹੀ ਪੂਰਨ ਰਹਤ ॥

ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥

ਅਪਨਾ ਕਹਿਆ ਆਪਿ ਨ ਕਮਾਵੈ ॥

੧॥

ਪੰਡਿਤ ਬੇਦੁ ਬੀਚਾਰਿ ਪੰਡਿਤ ॥

ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥

੧॥

ਰਹਾਉ ॥

ਆਗੈ ਰਾਖਿਓ ਸਾਲ ਗਿਰਾਮੁ ॥

SikhiAt.Net
887 ×