ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
888
ਪਾਵਨ ਅੰਗ 888 / 1430

ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥

ਤਿਲਕੁ ਚਰਾਵੈ ਪਾਈ ਪਾਇ ॥

ਲੋਕ ਪਚਾਰਾ ਅੰਧੁ ਕਮਾਇ ॥

੨॥

ਖਟੁ ਕਰਮਾ ਅਰੁ ਆਸਣੁ ਧੋਤੀ ॥

ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥

ਮਾਲਾ ਫੇਰੈ ਮੰਗੈ ਬਿਭੂਤ ॥

ਇਹ ਬਿਧਿ ਕੋਇ ਨ ਤਰਿਓ ਮੀਤ ॥

੩॥

ਸੋ ਪੰਡਿਤੁ ਗੁਰ ਸਬਦੁ ਕਮਾਇ ॥

ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥

ਚਤੁਰ ਬੇਦ ਪੂਰਨ ਹਰਿ ਨਾਇ ॥

ਨਾਨਕ ਤਿਸ ਕੀ ਸਰਣੀ ਪਾਇ ॥

੪॥

੬॥

੧੭॥

ਰਾਮਕਲੀ ਮਹਲਾ ੫ ॥

ਕੋਟਿ ਬਿਘਨ ਨਹੀ ਆਵਹਿ ਨੇਰਿ ॥

ਅਨਿਕ ਮਾਇਆ ਹੈ ਤਾ ਕੀ ਚੇਰਿ ॥

ਅਨਿਕ ਪਾਪ ਤਾ ਕੇ ਪਾਨੀਹਾਰ ॥

ਜਾ ਕਉ ਮਇਆ ਭਈ ਕਰਤਾਰ ॥

੧॥

ਜਿਸਹਿ ਸਹਾਈ ਹੋਇ ਭਗਵਾਨ ॥

ਅਨਿਕ ਜਤਨ ਉਆ ਕੈ ਸਰੰਜਾਮ ॥

੧॥

ਰਹਾਉ ॥

ਕਰਤਾ ਰਾਖੈ ਕੀਤਾ ਕਉਨੁ ॥

ਕੀਰੀ ਜੀਤੋ ਸਗਲਾ ਭਵਨੁ ॥

ਬੇਅੰਤ ਮਹਿਮਾ ਤਾ ਕੀ ਕੇਤਕ ਬਰਨ ॥

ਬਲਿ ਬਲਿ ਜਾਈਐ ਤਾ ਕੇ ਚਰਨ ॥

੨॥

ਤਿਨ ਹੀ ਕੀਆ ਜਪੁ ਤਪੁ ਧਿਆਨੁ ॥

ਅਨਿਕ ਪ੍ਰਕਾਰ ਕੀਆ ਤਿਨਿ ਦਾਨੁ ॥

ਭਗਤੁ ਸੋਈ ਕਲਿ ਮਹਿ ਪਰਵਾਨੁ ॥

ਜਾ ਕਉ ਠਾਕੁਰਿ ਦੀਆ ਮਾਨੁ ॥

੩॥

ਸਾਧਸੰਗਿ ਮਿਲਿ ਭਏ ਪ੍ਰਗਾਸ ॥

ਸਹਜ ਸੂਖ ਆਸ ਨਿਵਾਸ ॥

ਪੂਰੈ ਸਤਿਗੁਰਿ ਦੀਆ ਬਿਸਾਸ ॥

ਨਾਨਕ ਹੋਏ ਦਾਸਨਿ ਦਾਸ ॥

੪॥

੭॥

੧੮॥

ਰਾਮਕਲੀ ਮਹਲਾ ੫ ॥

ਦੋਸੁ ਨ ਦੀਜੈ ਕਾਹੂ ਲੋਗ ॥

ਜੋ ਕਮਾਵਨੁ ਸੋਈ ਭੋਗ ॥

ਆਪਨ ਕਰਮ ਆਪੇ ਹੀ ਬੰਧ ॥

ਆਵਨੁ ਜਾਵਨੁ ਮਾਇਆ ਧੰਧ ॥

੧॥

ਐਸੀ ਜਾਨੀ ਸੰਤ ਜਨੀ ॥

ਪਰਗਾਸੁ ਭਇਆ ਪੂਰੇ ਗੁਰ ਬਚਨੀ ॥

੧॥

ਰਹਾਉ ॥

ਤਨੁ ਧਨੁ ਕਲਤੁ ਮਿਥਿਆ ਬਿਸਥਾਰ ॥

ਹੈਵਰ ਗੈਵਰ ਚਾਲਨਹਾਰ ॥

ਰਾਜ ਰੰਗ ਰੂਪ ਸਭਿ ਕੂਰ ॥

ਨਾਮ ਬਿਨਾ ਹੋਇ ਜਾਸੀ ਧੂਰ ॥

੨॥

ਭਰਮਿ ਭੂਲੇ ਬਾਦਿ ਅਹੰਕਾਰੀ ॥

ਸੰਗਿ ਨਾਹੀ ਰੇ ਸਗਲ ਪਸਾਰੀ ॥

ਸੋਗ ਹਰਖ ਮਹਿ ਦੇਹ ਬਿਰਧਾਨੀ ॥

ਸਾਕਤ ਇਵ ਹੀ ਕਰਤ ਬਿਹਾਨੀ ॥

੩॥

ਹਰਿ ਕਾ ਨਾਮੁ ਅੰਮ੍ਰਿਤੁ ਕਲਿ ਮਾਹਿ ॥

ਏਹੁ ਨਿਧਾਨਾ ਸਾਧੂ ਪਾਹਿ ॥

ਨਾਨਕ ਗੁਰੁ ਗੋਵਿਦੁ ਜਿਸੁ ਤੂਠਾ ॥

ਘਟਿ ਘਟਿ ਰਮਈਆ ਤਿਨ ਹੀ ਡੀਠਾ ॥

੪॥

੮॥

੧੯॥

ਰਾਮਕਲੀ ਮਹਲਾ ੫ ॥

ਪੰਚ ਸਬਦ ਤਹ ਪੂਰਨ ਨਾਦ ॥

ਅਨਹਦ ਬਾਜੇ ਅਚਰਜ ਬਿਸਮਾਦ ॥

ਕੇਲ ਕਰਹਿ ਸੰਤ ਹਰਿ ਲੋਗ ॥

ਪਾਰਬ੍ਰਹਮ ਪੂਰਨ ਨਿਰਜੋਗ ॥

੧॥

ਸੂਖ ਸਹਜ ਆਨੰਦ ਭਵਨ ॥

ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀ ਜਨਮ ਮਰਨ ॥

੧॥

ਰਹਾਉ ॥

ਊਹਾ ਸਿਮਰਹਿ ਕੇਵਲ ਨਾਮੁ ॥

ਬਿਰਲੇ ਪਾਵਹਿ ਓਹੁ ਬਿਸ੍ਰਾਮੁ ॥

ਭੋਜਨੁ ਭਾਉ ਕੀਰਤਨ ਆਧਾਰੁ ॥

SikhiAt.Net
888 ×