Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
893
Pavan Ang 893 of 1430

ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥

੨॥

ਮਾਇਆ ਕਾਰਣਿ ਸਦ ਹੀ ਝੂਰੈ ॥

ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥

ਨਿਰਭਉ ਨਿਰੰਕਾਰ ਦਾਤਾਰੁ ॥

ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥

੩॥

ਸਭ ਸਾਹਾ ਸਿਰਿ ਸਾਚਾ ਸਾਹੁ ॥

ਵੇਮੁਹਤਾਜੁ ਪੂਰਾ ਪਾਤਿਸਾਹੁ ॥

ਮੋਹ ਮਗਨ ਲਪਟਿਓ ਭ੍ਰਮ ਗਿਰਹ ॥

ਨਾਨਕ ਤਰੀਐ ਤੇਰੀ ਮਿਹਰ ॥

੪॥

੨੧॥

੩੨॥

ਰਾਮਕਲੀ ਮਹਲਾ ੫ ॥

ਰੈਣਿ ਦਿਨਸੁ ਜਪਉ ਹਰਿ ਨਾਉ ॥

ਆਗੈ ਦਰਗਹ ਪਾਵਉ ਥਾਉ ॥

ਸਦਾ ਅਨੰਦੁ ਨ ਹੋਵੀ ਸੋਗੁ ॥

ਕਬਹੂ ਨ ਬਿਆਪੈ ਹਉਮੈ ਰੋਗੁ ॥

੧॥

ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥

ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥

੧॥

ਰਹਾਉ ॥

ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥

ਨਾਮ ਬਿਨਾ ਕੋ ਸਕੈ ਨ ਤਾਰਿ ॥

ਸਗਲ ਉਪਾਵ ਨ ਚਾਲਹਿ ਸੰਗਿ ॥

ਭਵਜਲੁ ਤਰੀਐ ਪ੍ਰਭ ਕੈ ਰੰਗਿ ॥

੨॥

ਦੇਹੀ ਧੋਇ ਨ ਉਤਰੈ ਮੈਲੁ ॥

ਹਉਮੈ ਬਿਆਪੈ ਦੁਬਿਧਾ ਫੈਲੁ ॥

ਹਰਿ ਹਰਿ ਅਉਖਧੁ ਜੋ ਜਨੁ ਖਾਇ ॥

ਤਾ ਕਾ ਰੋਗੁ ਸਗਲ ਮਿਟਿ ਜਾਇ ॥

੩॥

ਕਰਿ ਕਿਰਪਾ ਪਾਰਬ੍ਰਹਮ ਦਇਆਲ ॥

ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥

ਤੇਰੇ ਦਾਸ ਕੀ ਹੋਵਾ ਧੂਰਿ ॥

ਨਾਨਕ ਕੀ ਪ੍ਰਭ ਸਰਧਾ ਪੂਰਿ ॥

੪॥

੨੨॥

੩੩॥

ਰਾਮਕਲੀ ਮਹਲਾ ੫ ॥

ਤੇਰੀ ਸਰਣਿ ਪੂਰੇ ਗੁਰਦੇਵ ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥

ਤੂ ਸਮਰਥੁ ਪੂਰਨ ਪਾਰਬ੍ਰਹਮੁ ॥

ਸੋ ਧਿਆਏ ਪੂਰਾ ਜਿਸੁ ਕਰਮੁ ॥

੧॥

ਤਰਣ ਤਾਰਣ ਪ੍ਰਭ ਤੇਰੋ ਨਾਉ ॥

ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥

੧॥

ਰਹਾਉ ॥

ਜਪਿ ਜਪਿ ਜੀਵਾ ਤੇਰਾ ਨਾਉ ॥

ਆਗੈ ਦਰਗਹ ਪਾਵਉ ਠਾਉ ॥

ਦੂਖੁ ਅੰਧੇਰਾ ਮਨ ਤੇ ਜਾਇ ॥

ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥

੨॥

ਚਰਨ ਕਮਲ ਸਿਉ ਲਾਗੀ ਪ੍ਰੀਤਿ ॥

ਗੁਰ ਪੂਰੇ ਕੀ ਨਿਰਮਲ ਰੀਤਿ ॥

ਭਉ ਭਾਗਾ ਨਿਰਭਉ ਮਨਿ ਬਸੈ ॥

ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥

੩॥

ਕੋਟਿ ਜਨਮ ਕੇ ਕਾਟੇ ਫਾਹੇ ॥

ਪਾਇਆ ਲਾਭੁ ਸਚਾ ਧਨੁ ਲਾਹੇ ॥

ਤੋਟਿ ਨ ਆਵੈ ਅਖੁਟ ਭੰਡਾਰ ॥

ਨਾਨਕ ਭਗਤ ਸੋਹਹਿ ਹਰਿ ਦੁਆਰ ॥

੪॥

੨੩॥

੩੪॥

ਰਾਮਕਲੀ ਮਹਲਾ ੫ ॥

ਰਤਨ ਜਵੇਹਰ ਨਾਮ ॥

ਸਤੁ ਸੰਤੋਖੁ ਗਿਆਨ ॥

ਸੂਖ ਸਹਜ ਦਇਆ ਕਾ ਪੋਤਾ ॥

ਹਰਿ ਭਗਤਾ ਹਵਾਲੈ ਹੋਤਾ ॥

੧॥

ਮੇਰੇ ਰਾਮ ਕੋ ਭੰਡਾਰੁ ॥

ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥

੧॥

ਰਹਾਉ ॥

ਕੀਰਤਨੁ ਨਿਰਮੋਲਕ ਹੀਰਾ ॥

ਆਨੰਦ ਗੁਣੀ ਗਹੀਰਾ ॥

ਅਨਹਦ ਬਾਣੀ ਪੂੰਜੀ ॥

ਸੰਤਨ ਹਥਿ ਰਾਖੀ ਕੂੰਜੀ ॥

੨॥

SikhiAt.Net
893 ×