Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
902
Pavan Ang 902 of 1430

ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥

ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥

੨॥

ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥

ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥

੩॥

੧॥

ਰਾਮਕਲੀ ਮਹਲਾ ੯ ॥

ਸਾਧੋ ਕਉਨ ਜੁਗਤਿ ਅਬ ਕੀਜੈ ॥

ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥

੧॥

ਰਹਾਉ ॥

ਮਨੁ ਮਾਇਆ ਮਹਿ ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥

ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥

੧॥

ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥

ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਕੀਰਤਿ ਗਾਈ ॥

੨॥

ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥

ਜਮ ਕੋ ਤ੍ਰਾਸੁ ਮਿਟੈ ਨਾਨਕ ਤਿਹ ਅਪੁਨੋ ਜਨਮੁ ਸਵਾਰੈ ॥

੩॥

੨॥

ਰਾਮਕਲੀ ਮਹਲਾ ੯ ॥

ਪ੍ਰਾਨੀ ਨਾਰਾਇਨ ਸੁਧਿ ਲੇਹਿ ॥

ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥

੧॥

ਰਹਾਉ ॥

ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥

ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥

੧॥

ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥

ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥

੨॥

ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥

ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥

੩॥

੩॥

੮੧॥

ਰਾਮਕਲੀ ਮਹਲਾ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥

ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥

ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥

੧॥

ਜੀਵਨ ਤਲਬ ਨਿਵਾਰਿ ॥

ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥

੧॥

ਰਹਾਉ ॥

ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥

ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥

੨॥

ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥

ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥

੩॥

ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥

ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥

੪॥

SikhiAt.Net
902 ×