ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥
ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥
੮॥
ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥
ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥
੯॥
ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥
ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥
੧੦॥
ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥
ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥
੧੧॥
ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥
ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥
੧੨॥
੧॥
੧੦॥
ਰਾਮਕਲੀ ਮਹਲਾ ੩ ॥
ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥
੧॥
ਸੰਤਹੁ ਗੁਰਮੁਖਿ ਦੇਇ ਵਡਿਆਈ ॥
੧॥
ਰਹਾਉ ॥
ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥
੨॥
ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥
੩॥
ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥
੪॥
ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥
੫॥
ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥
੬॥
ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥
੭॥
ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥
੮॥
ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥
੯॥
ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥
੧੦॥
ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥
੧੧॥
ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥
੧੨॥
ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥
੧੩॥
ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥
੧੪॥
ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥
੧੫॥
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥
੧੬॥
ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥
੧੭॥
ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥
੧੮॥
ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥
੧੯॥
ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥
੨੦॥
ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥
੨੧॥