ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥
੨॥
ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥
੩॥
ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥
੪॥
ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥
੫॥
ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥
੬॥
ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥
੭॥
ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥
੮॥
ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥
੯॥
ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥
੧੦॥
ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥
੧੧॥
ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥
੧੨॥
ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥
੧੩॥
ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥
੧੪॥
ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥
੧੫॥
ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥
੧੬॥
ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥
੧੭॥
ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥
੧੮॥
ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥
੧੯॥
ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥
੨੦॥
ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥
੨੧॥
ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥
੨੨॥
ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥
੨੩॥
ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥
੨੪॥
ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥
੨੫॥
ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥
੨੬॥
ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥
੨੭॥
ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥
੨੮॥
ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥
੨੯॥
ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥
੩੦॥
੪॥
੧੩॥
ਰਾਮਕਲੀ ਮਹਲਾ ੩ ॥
ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥
੧॥
ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥