ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥
੧॥
ਰਹਾਉ ॥
ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥
੨॥
ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥
੩॥
ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥
੪॥
ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥
੫॥
ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥
੬॥
ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥
੭॥
ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥
੮॥
ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥
੯॥
ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥
੧੦॥
ਆਪੇ ਦੁਖੁ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥
੧੧॥
ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥
੧੨॥
ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥
੧੩॥
ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥
੧੪॥
ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥
੧੫॥
ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥
੧੬॥
ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥
੧੭॥
ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥
੧੮॥
ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥
੧੯॥
ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥
੨੦॥
ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥
੨੧॥
੫॥
੧੪॥
ਰਾਮਕਲੀ ਮਹਲਾ ੫ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਕਿਨਹੀ ਕੀਆ ਪਰਵਿਰਤਿ ਪਸਾਰਾ ॥
ਕਿਨਹੀ ਕੀਆ ਪੂਜਾ ਬਿਸਥਾਰਾ ॥
ਕਿਨਹੀ ਨਿਵਲ ਭੁਇਅੰਗਮ ਸਾਧੇ ॥
ਮੋਹਿ ਦੀਨ ਹਰਿ ਹਰਿ ਆਰਾਧੇ ॥
੧॥
ਤੇਰਾ ਭਰੋਸਾ ਪਿਆਰੇ ॥
ਆਨ ਨ ਜਾਨਾ ਵੇਸਾ ॥
੧॥
ਰਹਾਉ ॥
ਕਿਨਹੀ ਗ੍ਰਿਹੁ ਤਜਿ ਵਣ ਖੰਡਿ ਪਾਇਆ ॥
ਕਿਨਹੀ ਮੋਨਿ ਅਉਧੂਤੁ ਸਦਾਇਆ ॥
ਕੋਈ ਕਹਤਉ ਅਨੰਨਿ ਭਗਉਤੀ ॥
ਮੋਹਿ ਦੀਨ ਹਰਿ ਹਰਿ ਓਟ ਲੀਤੀ ॥
੨॥
ਕਿਨਹੀ ਕਹਿਆ ਹਉ ਤੀਰਥ ਵਾਸੀ ॥
ਕੋਈ ਅੰਨੁ ਤਜਿ ਭਇਆ ਉਦਾਸੀ ॥
ਕਿਨਹੀ ਭਵਨੁ ਸਭ ਧਰਤੀ ਕਰਿਆ ॥
ਮੋਹਿ ਦੀਨ ਹਰਿ ਹਰਿ ਦਰਿ ਪਰਿਆ ॥
੩॥
ਕਿਨਹੀ ਕਹਿਆ ਮੈ ਕੁਲਹਿ ਵਡਿਆਈ ॥