ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
919
ਪਾਵਨ ਅੰਗ 919 / 1430

ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥

ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥

੧੪॥

ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥

ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥

ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥

ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥

ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥

੧੫॥

ਏਹੁ ਸੋਹਿਲਾ ਸਬਦੁ ਸੁਹਾਵਾ ॥

ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥

ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥

ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥

ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥

੧੬॥

ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥

ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥

ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥

ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥

ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥

੧੭॥

ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥

ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥

ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥

ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥

ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥

੧੮॥

ਜੀਅਹੁ ਮੈਲੇ ਬਾਹਰਹੁ ਨਿਰਮਲ ॥

ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥

ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥

ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥

ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥

੧੯॥

ਜੀਅਹੁ ਨਿਰਮਲ ਬਾਹਰਹੁ ਨਿਰਮਲ ॥

ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥

ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥

ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥

ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥

੨੦॥

ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥

ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥

ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥

ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥

SikhiAt.Net
919 ×