ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
922
ਪਾਵਨ ਅੰਗ 922 / 1430

ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥

੩੪॥

ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥

ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥

ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥

ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥

ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥

੩੫॥

ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥

ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥

ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥

ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥

ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥

੩੬॥

ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥

ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥

ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥

ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥

ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥

੩੭॥

ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥

ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥

ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥

ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥

ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥

੩੮॥

ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥

ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥

ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥

ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥

ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥

੩੯॥

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥

ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥

ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥

ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥

ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥

੪੦॥

੧॥

SikhiAt.Net
922 ×