Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
927
Pavan Ang 927 of 1430

ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥

ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥

ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥

ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥

੩॥

ਸਲੋਕੁ ॥

ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥

ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥

੧॥

ਛੰਤੁ ॥

ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥

ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥

ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥

ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥

ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥

ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥

੪॥

੪॥

ਰਾਗੁ ਰਾਮਕਲੀ ਮਹਲਾ ੫ ॥

ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥

ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥

ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥

ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥

ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥

੧॥

ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥

ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥

੨॥

ਛੰਤੁ ॥

ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥

ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥

ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥

ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥

ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥

ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥

੧॥

ਸਲੋਕ ॥

ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥

ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥

੧॥

ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥

ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥

੨॥

ਛੰਤੁ ॥

ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥

ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥

ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥

SikhiAt.Net
927 ×