Dhur Ki Baani — Sri Guru Granth Sahib Ji

Sehaj Path Sewa

Sacred Angs 1 to 1430 of Sri Guru Granth Sahib Ji. Save your path progress and resume whenever you return to the Darbar.

1430 Angs

Full View (Hazoori Mode)
932
Pavan Ang 932 of 1430

ਤਾ ਮਿਲੀਐ ਜਾ ਲਏ ਮਿਲਾਇ ॥

ਗੁਣਵੰਤੀ ਗੁਣ ਸਾਰੇ ਨੀਤ ॥

ਨਾਨਕ ਗੁਰਮਤਿ ਮਿਲੀਐ ਮੀਤ ॥

੧੭॥

ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥

ਜਿਉ ਕੰਚਨ ਸੋਹਾਗਾ ਢਾਲੈ ॥

ਕਸਿ ਕਸਵਟੀ ਸਹੈ ਸੁ ਤਾਉ ॥

ਨਦਰਿ ਸਰਾਫ ਵੰਨੀ ਸਚੜਾਉ ॥

ਜਗਤੁ ਪਸੂ ਅਹੰ ਕਾਲੁ ਕਸਾਈ ॥

ਕਰਿ ਕਰਤੈ ਕਰਣੀ ਕਰਿ ਪਾਈ ॥

ਜਿਨਿ ਕੀਤੀ ਤਿਨਿ ਕੀਮਤਿ ਪਾਈ ॥

ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥

੧੮॥

ਖੋਜਤ ਖੋਜਤ ਅੰਮ੍ਰਿਤੁ ਪੀਆ ॥

ਖਿਮਾ ਗਹੀ ਮਨੁ ਸਤਗੁਰਿ ਦੀਆ ॥

ਖਰਾ ਖਰਾ ਆਖੈ ਸਭੁ ਕੋਇ ॥

ਖਰਾ ਰਤਨੁ ਜੁਗ ਚਾਰੇ ਹੋਇ ॥

ਖਾਤ ਪੀਅੰਤ ਮੂਏ ਨਹੀ ਜਾਨਿਆ ॥

ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥

ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥

ਗੁਰ ਕਿਰਪਾ ਤੇ ਨਾਮੁ ਪਛਾਨਿਆ ॥

੧੯॥

ਗਗਨ ਗੰਭੀਰੁ ਗਗਨੰਤਰਿ ਵਾਸੁ ॥

ਗੁਣ ਗਾਵੈ ਸੁਖ ਸਹਜਿ ਨਿਵਾਸੁ ॥

ਗਇਆ ਨ ਆਵੈ ਆਇ ਨ ਜਾਇ ॥

ਗੁਰ ਪਰਸਾਦਿ ਰਹੈ ਲਿਵ ਲਾਇ ॥

ਗਗਨੁ ਅਗੰਮੁ ਅਨਾਥੁ ਅਜੋਨੀ ॥

ਅਸਥਿਰੁ ਚੀਤੁ ਸਮਾਧਿ ਸਗੋਨੀ ॥

ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥

ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥

੨੦॥

ਘਰ ਦਰ ਫਿਰਿ ਥਾਕੀ ਬਹੁਤੇਰੇ ॥

ਜਾਤਿ ਅਸੰਖ ਅੰਤ ਨਹੀ ਮੇਰੇ ॥

ਕੇਤੇ ਮਾਤ ਪਿਤਾ ਸੁਤ ਧੀਆ ॥

ਕੇਤੇ ਗੁਰ ਚੇਲੇ ਫੁਨਿ ਹੂਆ ॥

ਕਾਚੇ ਗੁਰ ਤੇ ਮੁਕਤਿ ਨ ਹੂਆ ॥

ਕੇਤੀ ਨਾਰਿ ਵਰੁ ਏਕੁ ਸਮਾਲਿ ॥

ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥

ਦਹ ਦਿਸ ਢੂਢਿ ਘਰੈ ਮਹਿ ਪਾਇਆ ॥

ਮੇਲੁ ਭਇਆ ਸਤਿਗੁਰੂ ਮਿਲਾਇਆ ॥

੨੧॥

ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥

ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥

ਗੁਰਮੁਖਿ ਆਵੈ ਜਾਇ ਨਿਸੰਗੁ ॥

ਪਰਹਰਿ ਮੈਲੁ ਜਲਾਇ ਕਲੰਕੁ ॥

ਗੁਰਮੁਖਿ ਨਾਦ ਬੇਦ ਬੀਚਾਰੁ ॥

ਗੁਰਮੁਖਿ ਮਜਨੁ ਚਜੁ ਅਚਾਰੁ ॥

ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥

ਨਾਨਕ ਗੁਰਮੁਖਿ ਪਾਵੈ ਪਾਰੁ ॥

੨੨॥

ਚੰਚਲੁ ਚੀਤੁ ਨ ਰਹਈ ਠਾਇ ॥

ਚੋਰੀ ਮਿਰਗੁ ਅੰਗੂਰੀ ਖਾਇ ॥

ਚਰਨ ਕਮਲ ਉਰ ਧਾਰੇ ਚੀਤ ॥

ਚਿਰੁ ਜੀਵਨੁ ਚੇਤਨੁ ਨਿਤ ਨੀਤ ॥

ਚਿੰਤਤ ਹੀ ਦੀਸੈ ਸਭੁ ਕੋਇ ॥

ਚੇਤਹਿ ਏਕੁ ਤਹੀ ਸੁਖੁ ਹੋਇ ॥

ਚਿਤਿ ਵਸੈ ਰਾਚੈ ਹਰਿ ਨਾਇ ॥

ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥

੨੩॥

ਛੀਜੈ ਦੇਹ ਖੁਲੈ ਇਕ ਗੰਢਿ ॥

ਛੇਆ ਨਿਤ ਦੇਖਹੁ ਜਗਿ ਹੰਢਿ ॥

ਧੂਪ ਛਾਵ ਜੇ ਸਮ ਕਰਿ ਜਾਣੈ ॥

ਬੰਧਨ ਕਾਟਿ ਮੁਕਤਿ ਘਰਿ ਆਣੈ ॥

ਛਾਇਆ ਛੂਛੀ ਜਗਤੁ ਭੁਲਾਨਾ ॥

ਲਿਖਿਆ ਕਿਰਤੁ ਧੁਰੇ ਪਰਵਾਨਾ ॥

ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥

SikhiAt.Net
932 ×