ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸਹਜ ਪਾਠ ਸੇਵਾ

ਪਾਵਨ ਅੰਗ 1 ਤੋਂ 1430 ਤੱਕ ਦੀ ਸੰਪੂਰਨ ਸੇਵਾ। ਆਪਣਾ ਪਾਠ ਸੈਸ਼ਨ ਸੰਭਾਲੋ ਅਤੇ ਜਿੱਥੇ ਸੰਪੰਨ ਕੀਤਾ ਸੀ ਉੱਥੋਂ ਹੀ ਮੁੜ ਸੇਵਾ ਆਰੰਭੋ।

1430 ਪਾਵਨ ਅੰਗ

ਇਕਾਗਰਤਾ ਮੋਡ (ਪੂਰਨ ਹਜ਼ੂਰੀ)
936
ਪਾਵਨ ਅੰਗ 936 / 1430

ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥

ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥

ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥

ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥

੪੨॥

ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥

ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥

ਸੇ ਜਨ ਉਬਰੇ ਜਿਨ ਹਰਿ ਭਾਇਆ ॥

ਧੰਧਾ ਮੁਆ ਵਿਗੂਤੀ ਮਾਇਆ ॥

ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥

ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥

ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥

ਗੁਣ ਕੀ ਮਾਰੀ ਹਉ ਮੁਈ ਸਬਦਿ ਰਤੀ ਮਨਿ ਚੋਟ ॥

੪੩॥

ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥

ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥

ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥

ਮੈ ਤਨਿ ਅਵਗਣ ਝੁਰਿ ਮੁਈ ਵਿਣੁ ਗੁਣ ਕਿਉ ਘਰਿ ਜਾਹ ॥

ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥

ਤਿਨ ਹੀ ਜੈਸੀ ਥੀ ਰਹਾਂ ਜਪਿ ਜਪਿ ਰਿਦੈ ਮੁਰਾਰਿ ॥

ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥

ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਸਬਦਿ ਨ ਕਰੇ ਬੀਚਾਰੁ ॥

੪੪॥

ਲਸਕਰੀਆ ਘਰ ਸੰਮਲੇ ਆਏ ਵਜਹੁ ਲਿਖਾਇ ॥

ਕਾਰ ਕਮਾਵਹਿ ਸਿਰਿ ਧਣੀ ਲਾਹਾ ਪਲੈ ਪਾਇ ॥

ਲਬੁ ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥

ਗੜਿ ਦੋਹੀ ਪਾਤਿਸਾਹ ਕੀ ਕਦੇ ਨ ਆਵੈ ਹਾਰਿ ॥

ਚਾਕਰੁ ਕਹੀਐ ਖਸਮ ਕਾ ਸਉਹੇ ਉਤਰ ਦੇਇ ॥

ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥

ਪ੍ਰੀਤਮ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥

ਆਪਿ ਕਰੇ ਕਿਸੁ ਆਖੀਐ ਅਵਰੁ ਨ ਕੋਇ ਕਰੇਇ ॥

੪੫॥

ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ ॥

ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ ਨਾਇ ॥

ਵਣੁ ਤ੍ਰਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥

ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥

ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥

ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੈ ਪਰਥਾਇ ॥

ਰਚਨਾ ਰਾਚਿ ਜਿਨਿ ਰਚੀ ਜਿਨਿ ਸਿਰਿਆ ਆਕਾਰੁ ॥

ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥

੪੬॥

ੜਾੜੈ ਰੂੜਾ ਹਰਿ ਜੀਉ ਸੋਈ ॥

ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥

ੜਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ ॥

ਗੁਰ ਪਰਸਾਦੀ ਹਰਿ ਪਾਈਐ ਮਤੁ ਕੋ ਭਰਮਿ ਭੁਲਾਹਿ ॥

ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥

ਗੁਰਮੁਖਿ ਪੂਰਾ ਤਿਸੁ ਸਾਬਾਸਿ ॥

ਰੂੜੀ ਬਾਣੀ ਹਰਿ ਪਾਇਆ ਗੁਰ ਸਬਦੀ ਬੀਚਾਰਿ ॥

SikhiAt.Net
936 ×